ਸਰਕਾਰੀ ਨੌਕਰੀ ਬਹਾਨੇ ਠੱਗੀ ਮਾਰਨ ਵਾਲਾ ਕਾਬੂ
05:49 AM Apr 04, 2025 IST
ਪੱਤਰ ਪ੍ਰੇਕਰ
ਮਾਨਸਾ, 3 ਅਪਰੈਲ
ਬੁਢਲਾਡਾ ਪੁਲੀਸ ਨੇ ਵੱਡੀ ਪੱਧਰ ’ਤੇ ਆਮ ਲੋਕਾਂ ਨਾਲ ਸਰਕਾਰੀ ਨੌਕਰੀਆਂ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਡੀਐੱਸਪੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਬਰ੍ਹੇ ਦੀ ਕਿਰਨਪਾਲ ਕੌਰ ਵੱਲੋਂ ਮਾਨਸਾ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੂੰ ਦਿੱਤੀ ਦਰਖਾਸਤ ’ਤੇ ਕਾਰਵਾਈ ਕਰਦਿਆਂ ਗੁਰਦੀਪ ਸਿੰਘ ਹੀਰਾ ਵਾਸੀ ਆਲਮਪੁਰ ਮੰਦਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਠੱਗੀ ਮਾਰਨ ਸਬੰਧੀ ਕੇਸ ਦਰਜ ਹਨ।
ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਹੀਰਾ ਸਿੰਘ ਪਿੰਡ ਆਲਮਪੁਰ ਮੰਦਰਾਂ ਦਾ ਵਸਨੀਕ ਹੈ ਅਤੇ ਇਹ ਵਿਅਕਤੀ ਨਿੱਤ ਦਿਨ ਆਮ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਾ ਝਾਂਸਾ ਦੇਕੇ ਲੱਖਾਂ ਰੁਪਏ ਲੋਕਾਂ ਤੋਂ ਠੱਗ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ।
Advertisement
Advertisement
Advertisement