ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ
ਜਸਬੀਰ ਸਿੰਘ ਚਾਨਾ
ਕਪੂਰਥਲਾ, 5 ਮਈ
ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 17 ਸਰਕਾਰੀ ਸਕੂਲਾਂ ਦੇ 1 ਕਰੋੜ 12 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ।
ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਡਾਇਰੈਕਟਰ (ਜਲ ਸਰੋਤ ਵਿਭਾਗ) ਹਰਸਿਮਰਨ ਸਿੰਘ ਘੁੰਮਣ ਵੱਲੋਂ 13.11 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਹੰਬੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਰਮਿਦੀ ਕਲੋਨੀ, ਸਰਕਾਰੀ ਪ੍ਰਾਇਮਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਿਦੀ ਵਿਖੇ ਨਵੀਂ ਚਾਰਦੀਵਾਰੀ ਦੇ ਉਦਘਾਟਨ ਕੀਤੇ ਗਏ। ਕਪੂਰਥਲਾ ਵਿੱਚ ਸੰਦੀਪ ਸੈਣੀ ਚੇਅਰਮੈਨ ਪੰਜਾਬ ਬੀ.ਸੀ.ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ 56.39 ਲੱਖ ਰਪੁਏ ਦੀ ਲਾਗਤ ਨਾਲ ਸਰਕਾਰੀ ਮਿਡਲ ਸਕੂਲ ਨੂਪੁਰ ਦੋਨਾ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਚਾਰਦੀਵਾਰੀ, ਸਾਇੰਸ ਲੈਬ, ਰਿਪੇਅਰ ਅਤੇ ਲਾਇਬ੍ਰੇਰੀ ਦੇ ਉਦਘਾਟਨ ਕੀਤੇ ਗਏ।
ਇਸੇ ਤਰ੍ਹਾਂ ਫਗਵਾੜਾ ’ਚ ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਵਲਪਿੰਡੀ, ਸਰਕਾਰੀ ਹਾਈ ਸਕੂਲ ਸਾਹਨੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਕਰੀ ਵਿੱਚ 9.76 ਲੱਖ ਰੁਪਏ ਦੀ ਲਾਗਤ ਵਾਲੇ ਰਿਪੇਅਰ ਅਤੇ ਅਡੀਸ਼ਨਲ ਕਲਾਸ ਰੂਮਜ਼ ਦੇ ਉਦਘਾਟਨ ਕੀਤੇ ਗਏ।
ਸੁਲਤਾਨਪੁਰ ਲੋਧੀ ’ਚ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਦੋਨਾ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਸੀਐਂਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਜਾਗੀਰ, ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਸ਼ਾਹ ਜਹਾਨਪੁਰ ਵਿਖੇ 33.14 ਲੱਖ ਰੁਪਏ ਦੀ ਲਾਗਤ ਨਾਲ ਰਿਪੇਅਰ, ਚਾਰਦੀਵਾਰੀ, ਲਾਇਬ੍ਰੇਰੀ ਦੇ ਕੰਮਾਂ ਦੇ ਉਦਘਾਟਨ ਕੀਤੇ ਗਏ।