ਸਰਕਾਰੀ ਸਕੂਲਾਂ ’ਚ ਵਿਕਾਸ ਕੰਮਾਂ ਦੇ ਉਦਘਾਟਨ
06:10 AM May 06, 2025 IST
ਭਗਤਾ ਭਾਈ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਬਦਲਣ ਲਈ ਸ਼ੁਰੂ ਕੀਤੀ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬਲਕਾਰ ਸਿੱਧੂ ਦੀਆਂ ਹਦਾਇਤਾਂ ’ਤੇ ਮਾਰਕੀਟ ਕਮੇਟੀ ਭਗਤਾ ਭਾਈ ਦੇ ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ ਨੇ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਕਰੀਬ 72 ਲੱਖ ਰੁਪਏ ਦੇ ਮੁਕੰਮਲ ਹੋਏ ਵਿਕਾਸ ਕੰਮਂ ਦੇ ਉਦਘਾਟਨ ਕੀਤੇ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਗਤਾ ਭਾਈ ਵਿੱਚ 47 ਲੱਖ ਰੁਪਏ, ਸਰਕਾਰੀ ਹਾਈ ਸਕੂਲ ਕੇਸਰ ਸਿੰਘ ਵਾਲਾ 10 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕੇਸਰ ਸਿੰਘ ਵਾਲਾ ਵਿਖੇ 7 ਲੱਖ 35 ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੁੱਲੇਵਾਲਾ ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਸਲਾਬਤਪੁਰਾ, ਪ੍ਰਕਾਸ਼ ਸਿੰਘ ਗੌਂਸਪੁਰਾ ਸਕੂਲਾਂ ਦਾ ਸਟਾਫ, ਵਿਦਿਆਰਥੀ ਤੇ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement