ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਸਕੂਲਾਂ ਦਾ ਤਿੰਨ ਸਾਲਾਂ ’ਚ ਮਿਸਾਲੀ ਵਿਕਾਸ ਹੋਇਆ: ਬਾਜ਼ੀਗਰ

06:30 AM Apr 12, 2025 IST
featuredImage featuredImage
ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਸ਼ਾਦੀਪੁਰ ਮੋਮੀਆਂ ’ਚ ਚਾਰਦੀਵਾਰੀ ਦਾ ਉਦਘਟਨ ਕਰਦੇ ਹੋਏ।

ਪੱਤਰ ਪ੍ਰੇਰਕ

Advertisement

ਪਾਤੜਾਂ, 11 ਅਪਰੈਲ

ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇ, ਜੋ ਹੁਣ ਸਭ ਦੇ ਸਾਹਮਣੇ ਹਨ। ਅੱਜ ਹਲਕਾ ਸ਼ੁਤਰਾਣਾ ਦੇ 7 ਸਕੂਲਾਂ ’ਚ 74 ਲੱਖ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ 20 ਹਜ਼ਾਰ ਸਕੂਲ ’ਚ ਲੱਖਾਂ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।

Advertisement

ਸਕੂਲਾਂ ਦੀ ਸੁਰੱਖਿਆ ਲਈ 9 ਹਜ਼ਾਰ ਸਕਿਉਰਿਟੀ ਗਾਰਡ ਰੱਖਣ ਦੇ ਨਾਲ ਨਾਲ ਸਿੱਖਿਆ ਵਿੱਚ ਵੱਡਾ ਬਦਲਾਅ, ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਵੱਖ ਵੱਖ ਕਿੱਤਿਆਂ ਨਾਲ ਸਬੰਧਤ ਸਿੱਖਿਆ ਦਿੱਤੀ ਜਾ ਸਕੇ। ਅੱਜ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਰੀਮਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰਸੋਲੀ, ਸਰਕਾਰੀ ਹਾਈ ਸਕੂਲ ਕਰਤਾਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਜੈਖਰ ਤੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਸ਼ਾਦੀਪੁਰ ਮੋਮੀਆ ਵਿਖੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਤੇ ਸਭਿਆਚਾਰਕ ਪੇਸ਼ਕਾਰੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਨੂੰ ਦਿਖਾਇਆ।
ਕੈਪਸ਼ਨ:

Advertisement