ਸਰਕਾਰੀ ਸਕੂਲ ਕਾਦੀਆਂ ਦੀ ਵਿੱਤੀ ਮਦਦ
05:21 AM Mar 29, 2025 IST
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 28 ਮਾਰਚ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਵੱਲੋਂ ਸਕੂਲ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਲਈ ਸਟਾਫ ਮੈਂਬਰਾਂ ਵੱਲੋਂ ਸਕੂਲ ਨੂੰ ਇੱਕ ਲੱਖ ਰੁਪਏ ਦਾਨ ਵਜੋਂ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਕੌਸ਼ਲ ਨੇ ਸਟਾਫ ਦਾ ਧੰਨਵਾਦ ਕੀਤਾ। ਸਟਾਫ ਮੈਂਬਰਾਂ ਨੇ ਕਿਹਾ ਕਿ ਸਕੂਲ ਮੁਖੀ ਵੱਲੋਂ ਇਮਾਨਦਾਰੀ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਇਹ ਦਾਨ ਸਵੈ ਇੱਛਾ ਨਾਲ ਕੀਤਾ ਹੈ। ਇਸ ਮੌਕੇ ਪ੍ਰਦੀਪ ਕੁਮਾਰ, ਰਵਿੰਦਰ ਸਿੰਘ, ਨਰਿੰਦਰ ਸਿੰਘ, ਦਿਨੇਸ਼ ਕੁਮਾਰ, ਸੁਨੀਤਾ ਹਾਜ਼ਰ ਸਨ।
Advertisement
Advertisement