ਸਰਕਾਰੀ ਸਕੂਲ ’ਚ ਇਨਾਮ ਵੰਡ ਸਮਾਰੋਹ
05:52 AM Mar 31, 2025 IST
ਜੰਡਿਆਲਾ ਮੰਜਕੀ: ਬਲਾਕ ਨੂਰਮਹਿਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਚੂਹੇਕੀ ਵਿੱਚ ਮਾਪੇ-ਅਧਿਆਪਕ ਮਿਲਣੀ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਉਦਘਾਟਨ ਪਿੰਡ ਚੂਹੇਕੀ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਜੌਹਲ ਨੇ ਕੀਤਾ। ਉਨ੍ਹਾਂ ਸਕੂਲ ਦੇ ਵਧੀਆ ਨਤੀਜੇ ਅਤੇ ਖੇਡਾਂ ਦੇ ਖੇਤਰ ਵਿੱਚ ਕਾਰਜਕਾਰੀ ਦੀ ਸ਼ਲਾਘਾ ਕੀਤੀ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਹਾਜ਼ਰ ਪਤਵੰਤਿਆਂ ਅਤੇ ਸਹਿਯੋਗੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਸੈਂਟਰ ਹੈੱਡ ਟੀਚਰ ਮਨੀਸ਼ ਮੋਹਨ ਅਤੇ ਸਕੂਲ ਇੰਚਾਰਜ ਜਸਵੀਰ ਕੌਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਹੈੱਡਮਾਸਟਰ ਰਾਕੇਸ਼ ਕੁਮਾਰ, ਸਰਪੰਚ ਪਰਮਜੀਤ ਬਾਠ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਦੀਪ ਸਿੰਘ ਤੇ ਜੀਵਨ ਕੁਮਾਰੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement