ਸਰਕਾਰੀ ਸਕੂਲ ’ਚ ਤਿੰਨ ਲੈਬਾਰਟਰੀਆਂ ਦਾ ਉਦਘਾਟਨ
05:56 AM Mar 31, 2025 IST
ਪੱਤਰ ਪ੍ਰੇਰਕ
Advertisement
ਜਲੰਧਰ, 30 ਮਾਰਚ
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿੱਚ ਸਮਗਰਾ ਸਿੱਖਿਆ ਅਭਿਆਨ ਤਹਿਤ 48 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਹੋਈਆਂ ਤਿੰਨ ਲੈਬਾਰਟਰੀਆਂ ਅਤੇ ਦੋ ਕਮਰਿਆਂ ਦਾ ਉਦਘਾਟਨ ਕੈਬਿਨਟ ਮੰਤਰੀ ਮੋਹਿੰਦਰ ਭਗਤ ਅਤੇ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰ ਜੀਤ ਕੌਰ, ਪ੍ਰਿੰਸਿਪਲ ਅਰਵਿੰਦਰ ਕੌਰ, ਡਿਪਟੀ ਡੀਈਓ ਰਾਜੀਵ ਜੋਸ਼ੀ ਤੇ ਚਰਨਜੀਤ ਸਿੰਘ ਬੱਧਣ ਆਦਿ ਹਾਜ਼ਰ ਸਨ। ਆਰੰਭ ਵਿੱਚ ਪ੍ਰਿੰਸੀਪਲ ਅਰਵਿੰਦਰ ਕੌਰ ਨੇ ਮੁੱਖ ਮਹਿਮਾਨ ਮੋਹਿੰਦਰ ਭਗਤ ਅਤੇ ਵਿਸ਼ੇਸ਼ ਮਹਿਮਾਨ ਦਿਨੇਸ਼ ਢੱਲ ਦਾ ਸਵਾਗਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗੁਰਿੰਦਰਜੀਤ ਕੌਰ ਨੇ ਜ਼ਿਲ੍ਹੇ ਦੇ ਸਿੱਖਿਆ ਅਭਿਆਨ ਦੀ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਮੋਹਿੰਦਰ ਭਗਤ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵਲੋਂ ਸਕੂਲ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਕੰਮਾਂ ਤੇ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
Advertisement
Advertisement