ਸਰਕਾਰੀ ਸਕੂਲ ’ਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ
ਸੁਰਜੀਤ ਮਜਾਰੀ
ਨਵਾਂਸ਼ਹਿਰ, 28 ਦਸੰਬਰ
ਇਥੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ਼ਹੀਦ ਭਗਤ ਸਿੰਘ ਨਗਰ ਰਵੀ ਪਾਲ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੰਗਣਾ ਬੇਟ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਲੱਬ ਪ੍ਰਧਾਨ ਕੁਲਦੀਪ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ ਗਿਆ ਅਤੇ ਬੱਚਿਆਂ ਨੂੰ ਖੇਡਾਂ ਅਤੇ ਹੋਰ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਹਿਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਮੈਡਮ ਹਰਦੀਪ ਕੌਰ ਅਤੇ ਮੈਡਮ ਲਲਿਤਾ ਰਾਣੀ ਵੱਲੋਂ ਬੱਚਿਆਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਤਿਆਰੀ ਦੀ ਬਦੌਲਤ ਖੁਸ਼ੀ, ਮੀਨਾਕਸ਼ੀ, ਮਨਪ੍ਰੀਤ, ਅੰਮ੍ਰਿਤ ਸਿੰਘ, ਗੁਰਲੀਨ, ਕੋਮਲਪ੍ਰੀਤ, ਦਿਲਪ੍ਰੀਤ ਆਦਿ ਵੱਲੋਂ ਸੁੰਦਰ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਦੌਰਾਨ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ।