ਸਰਕਾਰੀ ਸਕੂਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ
05:28 AM May 21, 2025 IST
ਧੂਰੀ: ਲਘੂ ਉਦਯੋਗ ਪੰਜਾਬ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਪੰਜਾਬ ਲਈ ਸ਼ੁਭ ਸਗਨ ਹੈ ਅਤੇ ਇਹ ਮੁਹਿੰਮ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰੇਗੀ। ਸ੍ਰੀ ਢਿੱਲੋਂ ਅੱਜ ਸਰਕਾਰੀ ਹਾਈ ਸਕੂਲ ਪੁੰਨਾਵਾਲ ਵਿੱਚ ਫਰਸ਼, ਟਾਈਲਾਂ, ਚਾਰਦੀਵਾਰੀ ਸਮੇਤ 4.29 ਲੱਖ ਦੀ ਲਾਗਤ ਨਾਲ ਹੋਏ ਕੰਮਾਂ ਦਾ ਉਦਘਾਟਨ ਕਰਨ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਢਿੱਲੋਂ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਢਿੱਲੋਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ‘ਆਪ’ ਸਿੱਖਿਆ ਕੋਆਰਡੀਨੇਟਰ ਦਰਸ਼ਨ ਸਿੰਘ ਬਾਦਸ਼ਾਹਪੁਰ, ਜਗਸੀਰ ਸਿੰਘ ਲੱਡਾ, ਮਨਪ੍ਰੀਤ ਢਿੱਲੋਂ ਤੇ ਜਗਤਾਰ ਸਿੰਘ ਸਲੇਮਪੁਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement