ਸਰਕਾਰੀ ਸਕੂਲ ਪੰਡੋਰੀ ਵਿੱਚ ਇਨਾਮ ਵੰਡ ਤੇ ਸਨਮਾਨ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 30 ਮਾਰਚ
ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਹੋਈ। ਸਮਾਗਮ ਦੌਰਾਨ ਨਰਸਰੀ ਤੋਂ ਪੰਜਵੀਂ ਜਮਾਤ ਦੇ ਅਵੱਲ ਰਹਿਣ ਵਾਲੇ ਬੱਚਿਆਂ ਦਾ ਮੇਜਰ ਪਰਸਾ ਸਿੰਘ ਭੱਠਲ ਪੰਡੋਰੀ ਪਰਿਵਾਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪ੍ਰਧਾਨਗੀ ਮੰਡਲ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਧਾਰ ਸੁਰਿੰਦਰ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਮਨਮੀਤਪਾਲ ਸਿੰਘ ਗਰੇਵਾਲ, ਨੈਸ਼ਨਲ ਐਵਾਰਡੀ ਅਮਰੀਕ ਸਿੰਘ ਤਲਵੰਡੀ, ਸਟੇਟ ਐਵਾਰਡੀ ਅਜਮੇਲ ਮੋਹੀ, ਸਰਪੰਚ ਬੀਬੀ ਰਣਜੀਤ ਕੌਰ, ਰੁਲਦਾ ਸਿੰਘ, ਸਤਪਾਲ ਸਿੰਘ, ਜਗਦੀਸ਼ ਸਿੰਘ, ਨਿਰਭੈ ਸਿੰਘ ਭੱਠਲ ਅਤੇ ਬਰਿੰਦਰਪਾਲ ਸਿੰਘ ਸ਼ਾਮਲ ਹੋਏ।
ਇਸ ਮੌਕੇ ਸਕੂਲ ਮੁਖੀ ਦੀਪਕ ਰਾਏ ਵੱਲੋਂ ਆਏ ਪਤਵੰਤਿਆਂ ਨੂੰ ਜੀ ਆਇਆਂ ਕਹਿਣ ਦੇ ਨਾਲ ਧੰਨਵਾਦ ਕੀਤਾ ਗਿਆ। ਉਨ੍ਹਾਂ ਸਕੂਲ ਦੀ ਸਾਲਾਨਾ ਕਾਰਜਗੁਜ਼ਾਰੀ ਰਿਪੋਰਟ ਵੀ ਪੜ੍ਹੀ। ਬੀਪੀਈਓ ਸੁਰਿੰਦਰ ਕੁਮਾਰ ਨੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਕੋਆਰਡੀਨੇਟਰ ਮਨਮੀਤਪਾਲ ਸਿੰਘ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਸਕੂਲ ਦੀ ਬਿਹਤਰੀ ਲਈ ਯੋਗਦਾਨ ਦੇਣ ਵਾਲੇ ਸਹਿਯੋਗੀ ਸੱਜਣਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਤਹਿਤ ਵੱਖ-ਵੱਖ ਕਲਾ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਇਕਬਾਲ ਸਿੰਘ, ਜਸਰਮਨ ਸਿੰਘ, ਡਾ. ਪਰਵੀਨ ਕੌਰ, ਧਰਮਜੀਤ ਸਿੰਘ ਸਿੱਧੂ, ਸੁਭਾਸ਼ ਬਾਂਸਲ ਸੁਧਾਰ, ਪਰਮਿੰਦਰ ਗਿੱਲ ਸੁਧਾਰ, ਮਾ. ਮਨਮੋਹਨ ਸਿੰਘ, ਮੈਡਮ ਇੰਦਰਜੀਤ ਕੌਰ, ਬਾਬਾ ਅਜੀਤ ਸਿੰਘ, ਪ੍ਰਿਤਪਾਲ ਸਿੰਘ ਸਿੱਧੂ, ਪ੍ਰੋ. ਸੁਨੀਲ ਰਾਏ, ਅਪਰ ਅਪਾਰ ਸਿੰਘ ਤੇ ਹੋਰ ਹਾਜ਼ਰ ਸਨ।