ਸਰਕਾਰੀ ਸਕੂਲ ਰੱਤੇਵਾਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ
ਪੱਤਰ ਪ੍ਰੇਰਕ
ਬਲਾਚੌਰ, 19 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ’ਚ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕਰ ਕੇ ਮੱਲਾਂ ਮਾਰੀਆਂ ਹਨ। ਸਕੂਲ ਪ੍ਰਿੰਸੀਪਲ ਜਸਜੀਤ ਸਿੰਘ ਨੇ ਦੱਸਿਆ ਕਿ ਸਕੂਲ ਦਾ ਬਾਰ੍ਹਵੀਂ ਦਾ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਇੰਸ ਗਰੁੱਪ ਵਿੱਚ ਵਿਦਿਆਰਥਣ ਪਾਰਵੀ ਨੇ 93.4 ਫੀਸਦੀ ਅੰਕ ਲੈ ਕੇ ਸਕੂਲ ਵਿੱਚ ਪਹਿਲਾ ਸਥਾਨ, ਮਮਤਾ ਰਾਣੀ ਨੇ 85.4 ਫੀਸਦੀ ਅੰਕ ਲੈ ਕੇ ਸਕੂਲ ਵਿੱਚ ਦੂਜਾ ਸਥਾਨ, ਡਿੰਪਲ ਨੇ 82.2 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਮਰਸ ਗਰੁੱਪ ਦੇ ਨਤੀਜੇ ਵਿੱਚ ਭਾਸਕਰ ਨੇ 89.4 ਫੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਤ੍ਰਿਸ਼ਾ ਚੌਧਰੀ ਨੇ 84.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਲਵਿਸ਼ ਅਤੇ ਮਹਿਕ ਨੇ 80 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਆਰਟਸ ਗਰੁੱਪ ਵਿੱਚ ਧੀਰਜ ਕੁਮਾਰ ਨੇ 84.4 ਫੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਕਾਮਨੀ ਨੇ 82.6 ਫੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ, ਚਾਹਤ ਨੇ 81 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰ. ਜਸਜੀਤ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ।