ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਸਕੂਲ ਲਿਬੜਾ ’ਚ ਜਾਗਰੂਕਤਾ ਕੈਂਪ

05:50 AM May 09, 2025 IST
featuredImage featuredImage
ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ। -ਫੋਟੋ: ਓਬਰਾਏ

ਖੰਨਾ: ਐੱਸਡੀਐੱਮ ਡਾ. ਬਲਜਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਤ ਤਹਿਤ ਐਸਐਮਓ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠਾਂ ਨੇੜਲੇ ਪਿੰਡ ਲਿਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਸਿਹਤ ਇੰਸਪੈਕਟਰ ਵਰਿੰਦਰ ਮੋਹਨ ਅਤੇ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜਾਗਰੂਕਤਾ ਨਸ਼ਿਆ ਖਿਲਾਫ਼ ਇਕ ਕਾਰਗਰ ਹਥਿਆਰ ਹੈ ਜਿਸ ਨਾਲ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨਾ ਸਿਰਫ਼ ਆਰਥਿਕ ਬਰਬਾਦੀ ਦਾ ਕਾਰਨ ਬਣਦੇ ਹਨ ਸਗੋਂ ਇਹ ਵਿਅਕਤੀ ਦੀ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜਿਕ ਜੀਵਨ ਨੂੰ ਵੀ ਨਿਘਾਰ ਵੱਲ ਲੈ ਜਾਂਦੇ ਹਨ। ਇਹ ਘਰੇਲੂ ਹਿੰਸਾ ਅਤੇ ਅਪਰਾਧਾਂ ਦਾ ਕਾਰਨ ਵੀ ਬਣਦੇ ਹਨ ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨਾਲ ਭੇਦਭਾਵ ਨਾ ਕਰਦੇ ਹੋਏ ਉਨ੍ਹਾਂ ਦੀ ਲੱਤ ਛੁਡਵਾ ਕੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਸ਼ਾਮਲ ਕਰਨ ਦੀ ਲੋੜ ਹੈ। ਪ੍ਰਿੰਸਹਪਲ ਪਵਨਜੀਤ ਕੌਰ ਨੇ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਵਡਮੁੱਲੀ ਜਾਣਕਾਰੀ ਲਈ ਧੰਨਵਾਦ ਕੀਤਾ। ਇਸ ਮੌਕੇ ਪੂਜਾ ਰਾਣੀ, ਗੁਰਦੀਪ ਸਿੰਘ, ਰੁਪਿੰਦਰ ਕੌਰ, ਗੁਰਜੰਟ ਸਿੰਘ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement