ਸਰਕਾਰੀ ਸਕੂਲ ਵਿੱਚ ਵਿਦਿਅਕ ਸੈਮੀਨਾਰ
05:32 AM May 22, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 21 ਮਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ (ਪਟਿਆਲਾ) ਵਿੱਚ ਪ੍ਰਿੰਸੀਪਲ ਜਗਦੀਸ਼ ਸਿੰਘ ਦੀ ਅਗਵਾਈ ਹੇਠ ਵਿਦਿਅਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਸੇਵਾਮੁਕਤ ਪ੍ਰਿੰਸੀਪਲ ਡਾ. ਇਕਬਾਲ ਸਿੰਘ ਸਕਰੌਦੀ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਗਰੂਕ ਕਰਦਿਆਂ ਮਾਪਿਆ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ, ਸੋਸ਼ਲ ਮੀਡੀਆ ਦੀ ਥਾਂ ’ਤੇ ਪਾਠ ਪੁਸਤਕਾਂ ਤੋਂ ਇਲਾਵਾ ਸਕੂਲ ਦੀ ਲਾਇਬ੍ਰੇਰੀ ਵਿੱਚੋਂ ਪੁਸਤਕਾਂ ਲੈ ਕੇ ਪੜ੍ਹਨ ਤੇ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਡਾ. ਸਿੰਘ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਸ਼ਰਨ ਕੌਰ, ਪਰਦੀਪ ਕੌਰ, ਲੈਕਚਰਾਰ ਅਰੁਣੇਸ਼ ਸ਼ਰਮਾ ਤੇ ਦੌਲਤ ਰਾਮ ਆਦਿ ਹਾਜ਼ਰ ਸਨ।
Advertisement
Advertisement