ਸਰਕਾਰੀ ਹਾਈ ਸਕੂਲ ਸ਼ੇਰਪੁਰ ਬੇਟ ਦੇ ਵਿਦਿਆਰਥੀ ਛਾਏ
06:25 AM May 29, 2025 IST
ਮਾਛੀਵਾੜਾ: 2025-26 ਦੀਆਂ ਮੈਰੀਟੋਰੀਅਸ ਦਾਖਲਾ ਪ੍ਰੀਖਿਆ ਵਿੱਚ ਸਰਕਾਰੀ ਹਾਈ ਸਕੂਲ ਦੇ 6 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰ ਸੰਸਥਾ, ਅਧਿਆਪਕਾਂ ਦਾ ਮਾਣ ਵਧਾਇਆ ਹੈ। ਸਕੂਲ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਪਰਮਿੰਦਰ ਕੌਰ, ਗੁਰਲੀਨ ਕੌਰ, ਹਰਮਨਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਫ਼ਤਹਿ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਮੈਰੀਟੋਰੀਅਸ ਪ੍ਰੀਖਿਆ ਦੀ ਮੈਰਿਟ ਵਿੱਚ ਆਪਣੀ ਜਗ੍ਹਾ ਬਣਾਈ। ਇਸ ਮੌਕੇ ਸਮਸ਼ੇਰ ਸਿੰਘ, ਜਤਿੰਦਰ ਚੋਪੜਾ, ਹਰਿੰਦਰਪਾਲ ਸਿੰਘ, ਨੀਲਮ ਰਾਣੀ, ਮਨੀ ਭੱਟ, ਰੁਪਿੰਦਰ ਕੌਰ, ਸਿਮਰਨਜੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਸਫ਼ਲਤਾ ’ਤੇ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement