ਪੱਤਰ ਪ੍ਰੇਰਕਪੰਚਕੂਲਾ, 20 ਦਸੰਬਰਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਦਾ ਜਲਦੀ ਹੱਲ ਕੱਢਣਾ ਚਾਹੀਦਾ ਹੈ। ਕਾਂਗਰਸ ਸਵਾਮੀਨਾਥਨ ਰਿਪੋਰਟ ਅਨੁਸਾਰ ਸੀ-2, ਐੱਮਐੱਸਪੀ ਦੇ ਪੱਖ ਵਿੱਚ ਹੈ ਅਤੇ ਫਾਰਮੂਲੇ ਦੇ ਤਹਿਤ ਐੱਮਐੱਸਪੀ ਦੀ ਗਾਰੰਟੀ ਦੇ ਪੱਖ ਵਿੱਚ ਹੈ। ਫ਼ਸਲਾਂ ਦੇ ਵਾਜਬ ਭਾਅ ਦੇ ਕੇ ਹੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਹੁੱਡਾ ਨੇ ਕਿਹਾ ਕਿ ਭਾਜਪਾ ਨੇ ਖੁਦ ਹੀ ਐਮਐੱਸਪੀ ਦਾ ਵਾਅਦਾ ਕਰਕੇ ਕਿਸਾਨ ਅੰਦੋਲਨ ਨੂੰ ਖਤਮ ਕਰ ਦਿੱਤਾ ਸੀ। ਹੁਣ ਕਿਸਾਨ ਸਰਕਾਰ ਨੂੰ ਉਹੀ ਵਾਅਦਾ ਯਾਦ ਕਰਵਾ ਰਹੇ ਹਨ।