ਸਰਕਾਰ ਕਿਸਾਨਾਂ ਦੇ ਮਸਲੇ ਦਾ ਹੱਲ ਕੱਢੇ : ਹੁੱਡਾ
05:12 AM Dec 21, 2024 IST
ਪੱਤਰ ਪ੍ਰੇਰਕਪੰਚਕੂਲਾ, 20 ਦਸੰਬਰ
ਪੱਤਰ ਪ੍ਰੇਰਕਪੰਚਕੂਲਾ, 20 ਦਸੰਬਰ
Advertisement
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਦਾ ਜਲਦੀ ਹੱਲ ਕੱਢਣਾ ਚਾਹੀਦਾ ਹੈ। ਕਾਂਗਰਸ ਸਵਾਮੀਨਾਥਨ ਰਿਪੋਰਟ ਅਨੁਸਾਰ ਸੀ-2, ਐੱਮਐੱਸਪੀ ਦੇ ਪੱਖ ਵਿੱਚ ਹੈ ਅਤੇ ਫਾਰਮੂਲੇ ਦੇ ਤਹਿਤ ਐੱਮਐੱਸਪੀ ਦੀ ਗਾਰੰਟੀ ਦੇ ਪੱਖ ਵਿੱਚ ਹੈ। ਫ਼ਸਲਾਂ ਦੇ ਵਾਜਬ ਭਾਅ ਦੇ ਕੇ ਹੀ ਖੇਤੀ ਨੂੰ ਲਾਹੇਵੰਦ ਬਣਾਇਆ ਜਾ ਸਕਦਾ ਹੈ। ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਹੁੱਡਾ ਨੇ ਕਿਹਾ ਕਿ ਭਾਜਪਾ ਨੇ ਖੁਦ ਹੀ ਐਮਐੱਸਪੀ ਦਾ ਵਾਅਦਾ ਕਰਕੇ ਕਿਸਾਨ ਅੰਦੋਲਨ ਨੂੰ ਖਤਮ ਕਰ ਦਿੱਤਾ ਸੀ। ਹੁਣ ਕਿਸਾਨ ਸਰਕਾਰ ਨੂੰ ਉਹੀ ਵਾਅਦਾ ਯਾਦ ਕਰਵਾ ਰਹੇ ਹਨ।
Advertisement
Advertisement