ਸਰਕਾਰ ਨੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ: ਜੌੜਾਮਾਜਰਾ
ਸੁਭਾਸ਼ ਚੰਦਰ
ਸਮਾਣਾ, 28 ਅਪਰੈਲ
ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਤਰਖਾਣ ਮਾਜਰਾ ਵਿੱਚ 3.1 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਕਾਲੇਕੀ ਵਿੱਚ 1.13 ਲੱਖ, ਮਿਆਲ ਕਲਾਂ ਤੇ ਮਿਆਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਮਿਆਰੀ ਸੁਧਾਰਾਂ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਭਰ ਵਿੱਚ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾ ਦਿੱਤਾ ਗਿਆ ਹੈ ਅਤੇ ਹੁਣ ਇਨ੍ਹਾਂ ਸਕੂਲਾਂ ਵਿੱਚ ਡਿਜੀਟਲ ਸਕਰੀਨਾਂ, ਨਵੇਂ ਬੈਂਚ ਤੇ ਕਮਰਿਆਂ ਸਮੇਤ ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਪੀਣ ਵਾਲਾ ਪਾਣੀ, ਪਖਾਨਿਆਂ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕਲਾਸਾਂ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਬਾਰੇ ਪ੍ਰੇਰਿਆ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।