ਸਰਕਾਰ ਨੇ 120 ਮਾਈਕਰੋਨ ਪਲਾਸਟਿਕ ਲਿਫ਼ਾਫ਼ੇ ’ਤੇ ਲੱਗੀ ਪਾਬੰਦੀ ਹਟਾਈ
04:55 AM Apr 15, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਅਪਰੈਲ
ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ 120 ਮਾਈਕਰੋਨ ਦਾ ਲਿਫ਼ਾਫ਼ਾ ਬਣਾਉਣ ਲਈ ਮਨਜ਼ੂਰੀ ਦਿੰਦਿਆਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮੁਹਾਲੀ, ਜ਼ੀਰਕਪੁਰ, ਰੋਪੜ ਅਤੇ ਡੇਰਾਬਸੀ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਸ਼ਹਿਰਾਂ ਵਿੱਚ 120 ਮਾਈਕਰੋਨ ਦਾ ਲਿਫ਼ਾਫ਼ਾ ਬਣਾਇਆ ਅਤੇ ਵਰਤਿਆ ਜਾ ਸਕਦਾ ਹੈ। ਜ਼ਿਰਕਯੋਗ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਤਰ੍ਹਾਂ ਦੇ ਪਲਾਸਟਿਕ ਲਿਫ਼ਾਫ਼ੇ ਬਣਾਉਣ ਅਤੇ ਵਰਤਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਸੀ। ਰਾਜ ਸਭਾ ਮੈਂਬਰ ਅਤੇ ਪੱਛਮੀ ਹਲਕੇ ਤੋਂ ਉਮੀਦਵਾਰ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਇਸ ਸਬੰਧੀ ਉਨ੍ਹਾਂ ਦੀ ਇੰਡਸਟਰੀ ਦੇ ਨੁਮਾਇੰਦਿਆਂ ਦੇ ਨਾਲ ਬੀਤੇ ਦਿਨ ਬੈਠਕ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਦਾ ਹੱਲ ਕੀਤਾ ਹੈ।
Advertisement
Advertisement