ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਲੋਕ ਲਹਿਰ ਨਾਲ ਨਸ਼ੇ ਦਾ ਸਫ਼ਾਇਆ ਕਰੇਗੀ: ਧਾਲੀਵਾਲ

05:46 AM May 04, 2025 IST
featuredImage featuredImage
ਕਪੂਰਥਲਾ ਵਿੱਚ ਵਿਲੇਜ਼ ਡਿਫੈਂਸ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਉਂਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਨਾਲ ਖੜ੍ਹੇ ਹਨ ਕੈਬਨਿਟ ਮੰਤਰੀ ਸ਼ਲਾਲ ਚੰਦ ਕਟਾਰੂਚੱਕ ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ।
ਜਸਬੀਰ ਸਿੰਘ ਚਾਨਾ
Advertisement

ਕਪੂਰਥਲਾ, 3 ਮਈ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੇ ਯੁੱਧ ਨੂੰ ਅੱਜ ਕਪੂਰਥਲਾ ਜ਼ਿਲ੍ਹੇ ਦੀਆਂ ਵਿਲੇਜ਼ ਡਿਫੈਂਸ ਕਮੇਟੀਆਂ, ਵਾਰਡ ਡਿਫੈਂਸ ਕਮੇਟੀਆਂ ਦੇ ਹਜ਼ਾਰਾਂ ਮੈਂਬਰਾਂ, ਸਰਪੰਚਾਂ, ਪੰਚਾਂ, ਨੰਬਰਦਾਰਾਂ, ਕੌਂਸਲਰਾਂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਲੋਕ ਲਹਿਰ ਬਣਾਉਣ ਦਾ ਅਹਿਦ ਲਿਆ।

Advertisement

ਰੇਲ ਕੋਚ ਫੈਕਟਰੀ-ਸੁਲਤਾਨਪੁਰ ਰੋਡ ਉੱਪਰ ਹੋਏ ਵਿਸ਼ਾਲ ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਐਲਾਨ ਕੀਤਾ ਕਿ ਉਹ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਲੜਾਈ ਨੂੰ ਹਰ ਪਿੰਡ, ਕਸਬੇ ਤੇ ਗਲੀ- ਮੁਹੱਲੇ ਤੱਕ ਲੈ ਕੇ ਜਾਣਗੇ।

ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ’। ਉਨ੍ਹਾਂ ਦੱਸਿਆ ਕਿ ‘7 ਮਈ ਤੋਂ ਪੰਜਾਬ ਭਰ ਵਿਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਹੋਵੇਗੀ, ਜੋ ਕਿ ਹਰ ਰੋਜ਼ ਹਰੇਕ ਬਲਾਕ ਦੇ 3 ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ੇ ਦੀ ਰੋਕਥਾਮ ਲਈ ਲਾਮਬੰਦ ਕਰੇਗੀ’।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸਐੱਸਪੀ ਗੌਰਵ ਤੂਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਟਿਆਲਾ ਤੋਂ ਆਈ ਤਮਾਸ਼ਾ ਆਰਟਸ ਦੀ ਟੀਮ ਵਲੋਂ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਦਾ ਨਾਟਕ ਵੀ ਖੇਡਿਆ ਗਿਆ। ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਡਾਇਰੈਕਟਰ ਜਲ ਸਰੋਤ ਵਿਭਾਗ ਤੇ ਭੁਲੱਥ ਤੋਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ,ਵਰਿੰਦਰਪਾਲ ਸਿੰਘ ਬਾਜਵਾ ਤੇ ਹੋਰ ਹਾਜ਼ਰ ਸਨ।

‘ਭਾਵੇਂ ਜੇਲ੍ਹਾਂ ਭਰਨੀਆਂ ਪੈਣ ਪਰ ਪਾਣੀ ਦਾ ਤੁਪਕਾ ਵੀ ਨਹੀਂ ਦੇਵਾਂਗੇ’

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਤੇ ਮੋਹਿੰਦਰ ਭਗਤ ਨੇ ਸਾਂਝੇ ਤੌਰ ’ਤੇ ਕਿਹਾ ਕਿ ‘ਪੰਜਾਬ ਕੋਲ ਨਾ ਤਾਂ ਵਾਧੂ ਪਾਣੀ ਹੈ ਤੇ ਨਾ ਹੀ ਪੰਜਾਬ ਦੇ ਪਾਣੀ ਇਕ ਤੁਪਕਾ ਵੀ ਕਿਸੇ ਵੀ ਦਿੱਤਾ ਜਾਵੇਗਾ’। ਉਨ੍ਹਾਂ ਕਿਹਾ ਕਿ ‘ਪੰਜਾਬ ਸਰਕਾਰ ਸੂਬੇ ਦੇ ਕੀਮਤੀ ਸਰੋਤ ਪਾਣੀ ਦੀ ਰਾਖੀ ਲਈ ਹਰ ਸੰਭਵ ਪ੍ਰਸ਼ਾਸਕੀ, ਕਾਨੂੰਨੀ ਤੇ ਸਿਆਸੀ ਲੜਾਈ ਲੜੇਗੀ’। ਉਨ੍ਹਾਂ ਸਪੱਸ਼ਟ ਕੀਤਾ ਕਿ ‘ਪੰਜਾਬ ਦੇ ਪਾਣੀ ਦੀ ਰਾਖੀ ਲਈ ਭਾਵੇਂ ਸਾਨੂੰ ਜੇਲ੍ਹਾਂ ਵੀ ਭਰਨੀਆਂ ਪੈਣ ਪਰ ਸੂਬੇ ਦੇ ਪਾਣੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ’।

Advertisement