ਸਰਦੂਲਗੜ੍ਹ ਵਿੱਚ ਭਰਤੀ ਕਮੇਟੀ ਦੀ ਮੀਟਿੰਗ ਰੱਦ
05:53 AM May 29, 2025 IST
ਪੱਤਰ ਪ੍ਰੇਰਕ
ਸਰਦੂਲਗੜ੍ਹ, 28 ਮਈ
ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਭਰਤੀ ਕਮੇਟੀ ਦੀ ਆਗਾਮੀ 30 ਮਈ ਦਿਨ ਸ਼ੁੱਕਰਵਾਰ ਨੂੰ ਸਰਦੂਲਗੜ੍ਹ ਦੇ ਰਾਮਗੜ੍ਹੀਆ ਰਿਜ਼ੋਰਟ ’ਚ ਰੱਖੀ ਗਈ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਸਾਬਕਾ ਸਰਪੰਚ ਭਲਾਈਕੇ ਨੇ ਦੱਸਿਆ ਕਿ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਕਾਰਨ ਇਹ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਢੀਂਡਸਾ ਦੀ ਮੌਤ ਕਾਰਨ ਜਿੱਥੇ ਪਰਿਵਾਰ, ਪੰਥਕ ਧਿਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉੱਥੇ ਉਨ੍ਹਾਂ ਜਥੇਬੰਦੀ ਸ੍ਰੀ ਢੀਂਡਸਾ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਪਰਿਵਾਰ ਦੁੱਖ ਸਾਂਝਾ ਕਰਦੇ ਹੋਏ ਪਰਿਵਾਰ ਨੂੰ ਭਾਣਾ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਜਥੇਬੰਦੀ ਵੱਲੋਂ 30 ਮਈ ਨੂੰ ਸਰਦੂਲਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ।
Advertisement
Advertisement