ਲਹਿਰਾਗਾਗਾ: ਸਰਬ ਭਾਰਤ ਨੌਜਵਾਨ ਸਭਾ ਦੀ ਸੁੂਬਾਈ ਕਾਨਫਰੰਸ ਲਈ ਜਥੇਬੰਦੀ ਵੱਲੋਂ ਹਲਕਾ ਲਹਿਰਾਗਾਗਾ ਦੇ ਵੱਖ-ਵੱਖ ਪਿੰਡਾਂ ’ਚ ਜਥੇਬੰਦੀ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਅਤੇ ਸੂਬਾ ਸਕੱਤਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਪਿੰਡਾਂ ਵਿੱਚ ਨੌਜਵਾਨਾਂ ਦੀ ਲਾਮਬੰਦੀ ਕੀਤੀ ਗਈ। ਇਸ ਮੌਕੇ ਪਿੰਡ ਘੋੜੇਨਾਬ ਸਰਬ ਭਾਰਤ ਨੌਜਵਾਨ ਸਭਾ ਦੀ ਇਕਾਈ ਦਾ ਗਠਨ ਕੀਤਾ ਜਿਸ ਵਿੱਚ ਅੰਮ੍ਰਿਤਪਾਲ ਨੂੰ ਪ੍ਰਧਾਨ, ਗੁਲਾਬ ਸਿੰਘ ਨੂੰ ਸਕੱਤਰ, ਜਗਸੀਰ ਸਿੰਘ, ਜੁਗਰਾਜ ਸਿੰਘ ਅਤੇ ਕੁਲਵਿੰਦਰ ਕੌਰ ਨੂੰ ਮੀਤ ਪ੍ਰਧਾਨ, ਜਸਵੀਰ ਕੌਰ, ਗੁਰਸੇਵ ਸਿੰਘ ਅਤੇ ਬੂਟਾ ਸਿੰਘ ਨੂੰ ਮੀਤ ਸਕੱਤਰ ਅਤੇ ਰਾਮ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। -ਪੱਤਰ ਪ੍ਰੇਰਕ