ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸਰਵਿਸ ਸੈਕਟਰ ’ਚ ਰੁਜ਼ਗਾਰ ਦੀਆਂ ਸੰਭਾਵਨਾਵਾਂ’ ਵਿਸ਼ੇ ਉੱਤੇ ਵਰਕਸ਼ਾਪ

05:41 AM Feb 07, 2025 IST
featuredImage featuredImage
ਵਰਕਸ਼ਾਪ ਦੇ ਮੁੱਖ ਬੁਲਾਰੇ ਸਾਵਨ ਝਾਅ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਪਰਵਿੰਦਰ ਸਿੰਘ ਅਤੇ ਸਟਾਫ। -ਫੋਟੋ:ਸੇਖੋਂ

ਪੱਤਰ ਪ੍ਰੇਰਕ
ਗੜ੍ਹਸ਼ੰਕਰ, 7 ਫਰਵਰੀ
ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵੱਲੋਂ ‘ਸਰਵਿਸ ਸੈਕਟਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ’ ਵਿਸ਼ੇ ਵਰਕਸ਼ਾਪ ਲਗਾਈ ਗਈ। ਵਰਕਸ਼ਾਪ ਵਿੱਚ ਆਈਬੀਟੀ ਕੇਂਦਰ ਹੁਸ਼ਿਆਰਪੁਰ ਤੋਂ ਸਾਵਨ ਝਾਅ ਅਤੇ ਪ੍ਰਭਜੋਤ ਕੌਰ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਵਰਕਸ਼ਾਪ ਮੌਕੇ ਵਿਭਾਗ ਦੇ ਮੁਖੀ ਡਾ. ਬਿਮਲਾ ਜਸਵਾਲ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਦੱਸਿਆ।

Advertisement

ਇਸ ਮੌਕੇ ਰਿਸੋਰਸ ਪਰਸਨ ਸਾਵਨ ਝਾਅ ਨੇ ਵਿਦਿਆਰਥੀਆ ਨੂੰ ਦਸਵੀਂ, ਬਾਰ੍ਹਵੀਂ ਅਤੇ ਕਾਮਰਸ ਵਿੱਚ ਗਰੈਜੂਏਸ਼ਨ ਕਰਨ ਤੋਂ ਬਾਅਦ ਦੇਸ਼ਾਂ-ਵਿਦੇਸ਼ਾਂ ਦੇ ਸਰਵਿਸ ਸੈਕਟਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਵੱਖ-ਵੱਖ ਦਾਖਲਾ ਪ੍ਰੀਖਿਆਵਾਂ ਨੂੰ ਪਾਸ ਕਰਨ ਉਪਰੰਤ ਅਨੇਕਾਂ ਰੁਜ਼ਗਾਰ ਮੁਖੀ ਕੋਰਸਾਂ ਵਿੱਚ ਦਾਖਿਲ ਹੋਣ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਮੰਚ ਸੰਚਾਲਨ ਡਾ. ਰਾਕੇਸ਼ ਕੁਮਾਰ ਨੇ ਕੀਤਾ। ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕਾਂ ਵਿੱਚ ਪ੍ਰੋ. ਅਮਰਜੀਤ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਅੰਜਲੀ ਤੇ ਪ੍ਰੋ. ਸਵਿਤਾ ਸਮੇਤ ਵਿਦਿਆਰਥੀ ਹਾਜ਼ਰ ਸਨ।

Advertisement

Advertisement