ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦ ’ਤੇ ਇਲੈਕਟ੍ਰਾਨਿਕ ਨਿਗਰਾਨੀ ਪ੍ਰਣਾਲੀ ਤਾਇਨਾਤ ਕੀਤੀ ਜਾ ਰਹੀ ਹੈ: ਸ਼ਾਹ

04:44 AM Apr 08, 2025 IST
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਸ਼ਹੀਦ ਪੁਲੀਸ ਮੁਲਾਜ਼ਮ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ। -ਫੋਟੋ: ਪੀਟੀਆਈ

ਜੰਮੂ, 7 ਅਪਰੈਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਇਲੈਕਟ੍ਰੌਨਿਕ ਨਿਗਰਾਨੀ ਪ੍ਰਣਾਲੀ ਤਾਇਨਾਤ ਕਰ ਰਹੀ ਹੈ ਅਤੇ ਜੰਮੂ ਕਸ਼ਮੀਰ ’ਚ ਅਤਿਵਾਦੀਆਂ ਦੀ ਘੁਸਪੈਠ ਨਾਕਾਮ ਕਰਨ ਲਈ ਸਰਹੱਦ ਨੇੜੇ ਸੁਰੰਗਾਂ ਦਾ ਪਤਾ ਲਾਉਣ ਤੇ ਉਨ੍ਹਾਂ ਨੂੰ ਨਸ਼ਟ ਕਰਨ ਲਈ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ।
ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ’ਚ ਕੌਮਾਂਤਰੀ ਸਰਹੱਦ ਨੇੜੇ ਚੌਕੀ ‘ਵਿਨੈ’ ਦੇ ਦੌਰੇ ਦੌਰਾਨ ਬੀਐੱਸਐੱਫ ਕਰਮੀਆਂ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਬੀਐੱਸਐੱਫ ਦੇ ਯੋਗਦਾਨ ਅਤੇ ਚੁਣੌਤੀ ਭਰੀਆਂ ਸਥਿਤੀਆਂ ’ਚ ਆਪਣਾ ਫਰਜ਼ ਨਿਭਾਉਣ ਲਈ ਜਵਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, ‘ਅਸੀਂ ਸਰਹੱਦਾਂ ’ਤੇ ਇਲੈਕਟ੍ਰੌਨਿਕ ਨਿਗਰਾਨੀ ਪ੍ਰਣਾਲੀ ਤਾਇਨਾਤ ਕਰ ਰਹੇ ਹਾਂ ਜਿਸ ਦੇ ਦੋ ਮਾਡਲ ਹਨ। ਜੇ ਕੁਝ ਵੀ ਹੁੰਦਾ ਹੈ (ਦੁਸ਼ਮਣ ਵੱਲੋਂ) ਤਾਂ ਤੁਸੀਂ ਤੁਰੰਤ ਜਵਾਬ ਦੇ ਸਕੋਗੇ।’ ਉਨ੍ਹਾਂ ਕਿਹਾ ਕਿ ਨਾਲ ਹੀ ਜ਼ਮੀਨਦੋਜ਼ ਸੁਰੰਗਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਤਬਾਹ ਕਰਨ ਲਈ ਤਕਨੀਕੀ ਉਪਕਰਨ ਵੀ ਵਰਤੇ ਜਾਣਗੇ। ਉਨ੍ਹਾਂ ਸਾਰਾ ਸਾਲ ਸਰਹੱਦਾਂ ਦੀ ਰਾਖੀ ਕਰਨ ’ਚ ਬੀਐੱਸਐੱਫ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ, ‘ਅਸਲੀ ਚੁਣੌਤੀਆਂ ਬਾਰੇ ਉਸ ਸਮੇਂ ਪਤਾ ਲਗਦਾ ਹੈ ਜਦੋਂ ਕੋਈ ਉਸ ਸਥਾਨ ਦਾ ਦੌਰਾ ਕਰਦਾ ਹੈ।’ ਉਨ੍ਹਾਂ ਕਿਹਾ ਕਿ ਬੀਐੱਸਐੱਫ ਦਾ ਇਤਿਹਾਸ ਰੋਸ਼ਨ ਹੈ ਅਤੇ ਪੂਰਾ ਦੇਸ਼ ਉਨ੍ਹਾਂ ਦੀ ਰਾਖੀ ’ਚ ਭੂਮਿਕਾ ਜਾਣਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪਿਛਲੀਆਂ ਜੰਗਾਂ ’ਚ ਬੀਐੱਸਐੱਫ ਦਾ ਯੋਗਦਾਨ ਸੈਨਾ ਦੇ ਬਰਾਬਰ ਹੀ ਸੀ। ਇਸੇ ਦੌਰਾਨ ਕੇਂਦਰੀ ਮੰਤਰੀ ਨੇ ਕਠੂਆ ’ਚ ਸਰਹੱਦੀ ਚੌਕੀਆਂ ਦਾ ਦੌਰਾ ਕੀਤਾ ਅਤੇ ਹੈਲੀਕਾਪਟਰ ਰਾਹੀਂ ਇਲਾਕੇ ਦਾ ਨਿਰੀਖਣ ਵੀ ਕੀਤਾ। -ਪੀਟੀਆਈ

Advertisement

ਸ਼ਾਹ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦੇ ਪੱਤਰ ਸੌਂਪੇ
ਜੰਮੂ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ’ਚ ਅਤਿਵਾਦੀ ਹਮਲਿਆਂ ’ਚ ਸ਼ਹੀਦ ਹੋਏ 10 ਪੁਲੀਸ ਮੁਲਾਜ਼ਮਾਂ ਤੇ ਇੱਕ ਇੰਜਨੀਅਰ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਤਿੰਨ ਰੋਜ਼ਾ ਦੌਰੇ ’ਤੇ ਆਏ ਕੇਂਦਰੀ ਗ੍ਰਹਿ ਮੰਤਰੀ ਨੇ ਇੱਥੇ ਰਾਜ ਭਵਨ ’ਚ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਪਰਿਵਾਰਾਂ ਵਿੱਚ ਪਿਛਲੇ ਦਿਨੀਂ ਕਠੂਆ ’ਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ’ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਵੀ ਸ਼ਾਮਲ ਸਨ। ਇਸੇ ਦੌਰਾਨ ਸ਼ਾਹ ਨੇ 2023 ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਸ਼ਹੀਦ ਹੋਏ ਕੀਰਤੀ ਚੱਕਰ ਐਵਾਰਡੀ ਡੀਐੱਸਪੀ ਹੁਮਾਯੂੰ ਮੁਜ਼ੱਮਿਲ ਭਟ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। -ਪੀਟੀਆਈ

Advertisement
Advertisement