ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਹਲਾਕ
05:43 AM Jan 11, 2025 IST
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜਨਵਰੀ
ਬੀਐੱਸਐੱਫ ਦੇ ਜਵਾਨਾਂ ਨੇ ਭਾਰਤੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਪਾਕਿਸਤਾਨੀ ਵਿਅਕਤੀ ਨੂੰ ਮਾਰ ਮੁਕਾਇਆ। ਉਸ ਕੋਲੋਂ ਬੈਗ, ਪਾਕਿਸਤਾਨੀ ਕਰੰਸੀ ਅਤੇ ਕੁਝ ਹੋਰ ਸਾਮਾਨ ਬਰਾਮਦ ਹੋਇਆ ਹੈ।
ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਸੈਕਟਰ ਦੇ ਕੋਟ ਰਜਾਦਾ ਸਰਹੱਦੀ ਖੇਤਰ ਵਿੱਚ ਬੀਤੀ ਦੇਰ ਰਾਤ ਧੁੰਦ ਦਾ ਲਾਹਾ ਲੈ ਕੇ ਇਹ ਵਿਅਕਤੀ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦਾ ਯਤਨ ਕਰ ਰਿਹਾ ਸੀ। ਉਸ ਨੂੰ ਡਿਊਟੀ ’ਤੇ ਤਾਇਨਾਤ ਬੀਐੱਸਐੱਫ ਤੇ ਜਵਾਨਾਂ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਨਾ ਰੁਕਿਆ। ਬੀਐੱਸਐੱਫ ਦੇ ਜਵਾਨਾਂ ਵੱਲੋਂ ਚਲਾਈ ਗੋਲੀ ਕਾਰਨ ਘੁਸਪੈਠੀਏ ਦੀ ਮੌਤ ਹੋ ਗਈ।
Advertisement
Advertisement
Advertisement