ਨਿੱਜੀ ਪੱਤਰ ਪ੍ਰੇਰਕਖੰਨਾ, 1 ਜਨਵਰੀਨੇੜਲੇ ਪਿੰਡ ਸਲੌਦੀ ਵਿੱਚ ਗੁਰੂ ਅਰਜਨ ਦੇਵ ਧਰਮ ਪ੍ਰਚਾਰ ਟਰੱਸਟ ਵੱਲੋਂ ਮਾਤਾ ਗੁਜਰੀ ਜੀ ਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਲੈਕਟ੍ਰੋਪੈਥੀ ਮੈਡੀਕਲ ਮੁਫ਼ਤ ਜਾਂਚ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਜਸਪਾਲ ਸਿੰਘ ਮਨਚੰਦਾ ਦੀ ਟੀਮ ਨੇ ਮਰੀਜ਼ਾਂ ਨੂੰ ਚੈੱਕ ਕੀਤਾ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਡਾ. ਜਗਤਾਰ ਸਿੰਘ ਸੇਖੋਂ, ਡਾ. ਪਰਮਿੰਦਰ ਸਿੰਘ ਪਾਠਕ ਤੇ ਡਾ. ਜਗਜੀਤ ਸਿੰਘ ਨੇ ਲੋਕਾਂ ਨੂੰ ਵੱਖ ਵੱਖ ਬਿਮਾਰੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਹਰ ਮੌਸਮ ਦੇ ਅਨੁਸਾਰ ਫ਼ਲਾਂ ਅਤੇ ਸਬਜ਼ੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰੀਰ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਪਿੰਡ ਵਾਸੀਆਂ ਨੇ ਧਰਮ ਪ੍ਰਚਾਰ ਟਰੱਸਟ ਦੇ ਮੈਬਰਾਂ ਵੱਲੋਂ ਕੀਤੇ ਸ਼ਲਾਘਾਯੋਗ ਕਾਰਜ ਲਈ ਧੰਨਵਾਦ ਕੀਤਾ। ਇਸ ਦੌਰਾਨ ਟਰੱਸਟ ਦੇ ਡਾਇਰੈਕਟਰ ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ ਖਾਲਸਾ, ਕੁਲਵੰਤ ਸਿੰਘ ਅਤੇ ਕਮਲਜੀਤ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਸਮਾਜ ਭਲਾਈ ਦੇ ਕਾਰਜ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।