ਸਹਾਇਕ ਸਬ-ਇੰਸਪੈਕਟਰ ਰਿਸ਼ਵਤ ਲੈਂਦਿਆਂ ਕਾਬੂ
05:06 AM Dec 06, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਦਸੰਬਰ
ਵਿਜੀਲੈਂਸ ਬਿਊਰੋ ਨੇ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਅਰਜਨ ਸਿੰਘ ਨੂੰ 20,000 ਰੁਪਏ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਵਸਨੀਕ ਰੋਹਿਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਪੁਲੀਸ ਮੁਲਾਜ਼ਮ ਨੇ ਵਿਦੇਸ਼ ਭੇਜਣ ਸਬੰਧੀ ਮਾਮਲੇ ਵਿੱਚ ਸ਼ਇਮੀਗ੍ਰੇਸ਼ਨ ਏਜੰਟ ’ਤੇ ਐੱਫਆਈਆਰ ਦਰਜ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਮੰਗੀ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement
Advertisement