ਸਹੁਰੇ ਪਰਿਵਾਰ ਤੋਂ ਦੁਖੀ ਔਰਤ ਵੱਲੋਂ ਖੁਦਕੁਸ਼ੀ
ੜ੍ਹਸ਼ੰਕਰ, 14 ਜਨਵਰੀ
ਇੱਥੋਂ ਦੇ ਵਾਰਡ ਨੰਬਰ 12 ਵਿੱਚ ਸਹੁਰੇ ਪਰਿਵਾਰ ਤੋਂ ਕਥਿਤ ਤੌਰ ’ਤੇ ਦੁਖੀ 26 ਸਾਲ ਵਿਆਹੁਤਾ ਔਰਤ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਧੀ ਕਾਂਤਾ ਦੇਵੀ ਦਾ ਵਿਆਹ ਗਗਨਦੀਪ ਸਿੰਘ ਵਾਸੀ ਰਾਮ ਨਗਰ ਵਾਰਡ ਨੰਬਰ 12 ਨਾਲ ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ ਕਰਨਾ ਸ਼ੁਰੂ ਕਰ ਦਿੱਤਾ ਗਿਆ। ਲੜਕੀ ਦੇ ਭਰਾ ਰਾਜ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਭੈਣ ਦਾ ਨਵਜੰਮਿਆ ਪੁੱਤਰ ਬਿਮਾਰ ਹੋਇਆ ਤਾਂ ਹਸਪਤਾਲ ਦਾਖਲ ਹੋਣ ਦੇ ਬਾਵਜੂਦ ਲੜਕੀ ਨੂੰ ਆਪਣੇ ਬੱਚੇ ਨਾਲ ਸਹੁਰਾ ਪਰਿਵਾਰ ਵੱਲੋਂ ਮਿਲਣ ਤੱਕ ਨਹੀਂ ਦਿੱਤਾ ਗਿਆ ਸਗੋਂ ਉਨ੍ਹਾਂ ਦੀ ਧੀ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀ ਲੜਕੀ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਘਟਨਾ ਮਗਰੋਂ ਥਾਣਾ ਗੜ੍ਹਸ਼ੰਕਰ ਏ ਐਸ ਆਈ ਕੌਸ਼ਲ ਚੰਦਰ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ ਅਤੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।