ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਐੱਸਡੀਐੱਮ ਦਫ਼ਤਰ ਅੱਗੇ ਧਰਨਾ

05:49 AM Jun 10, 2025 IST
featuredImage featuredImage
ਟਾਂਡਾ ਵਿੱਚ ਧਰਨਾ ਦਿੰਦੇ ਹੋਏ ਕਿਸਾਨ ਜਥੇਬੰਦੀ ਦੇ ਮੈਂਬਰ ਅਤੇ ਪਿੰਡ ਵਾਸੀ।
ਸੁਰਿੰਦਰ ਸਿੰਘ ਗੁਰਾਇਆ
Advertisement

ਟਾਂਡਾ, 9 ਜੂਨ

ਇੱਥੋਂ ਨੇੜਲੇ ਪਿੰਡ ਨੱਥੂਪੁਰ ਵਿੱਚ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਪਿੰਡ ਵਾਸੀਆਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਮਿਲ ਕੇ ਅੱਜ ਐੱਸਡੀਐੱਮ ਦਫ਼ਤਰ ਟਾਂਡਾ ਅੱਗੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕਰ ਦਿੱਤਾ।

Advertisement

ਕਿਸਾਨ ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਪਿੰਡ ਦੇ ਸਰਪੰਚ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਲਾਏ ਗਏ ਇਸ ਧਰਨੇ ’ਚ ਪਿੰਡ ਦੀਆਂ ਬੀਬੀਆਂ ਵੀ ਸ਼ਾਮਲ ਹੋਈਆਂ। ਇਸ ਮੌਕੇ ਪਰਮਜੀਤ ਸਿੰਘ ਭੁੱਲਾ ਨੇ ਆਖਿਆ ਕਿ ਇਕ ਪਾਸੇ ਜਿੱਥੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ, ਦੂਜੇ ਪਾਸੇ ਨੱਥੂਪੁਰ ਨਿਵਾਸੀ ਸ਼ਰਾਬ ਦਾ ਠੇਕਾ ਬੰਦ ਕਰਾਉਣ ਲਈ ਧਰਨਾ ਲਗਾਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਜਦੋਂ ਤੱਕ ਰਿਹਾਇਸ਼ੀ ਇਲਾਕੇ ਅਤੇ ਧਾਰਮਿਕ ਸਥਾਨ ਨੇੜਿਓਂ ਸ਼ਰਾਬ ਦਾ ਠੇਕਾ ਬੰਦ ਨਹੀਂ ਹੁੰਦਾ ਉਦੋਂ ਤੱਕ ਉਨ੍ਹਾਂ ਦਾ ਇਹ ਰੋਸ ਧਰਨਾ ਜਾਰੀ ਰਹੇਗਾ।

ਇਸ ਮੌਕੇ ਅਰਵਿੰਦਰ ਸਿੰਘ ਰਾਣਾ, ਕਸ਼ਮੀਰ ਸਿੰਘ ਫੱਤਾਕੁੱਲਾ, ਸ਼ਾਮ ਸਿੰਘ, ਸਰਪੰਚ ਜਸਵੀਰ ਸਿੰਘ, ਸਰਪੰਚ ਹੀਰਾ ਸਿੰਘ, ਛਿੰਦਾ ਸਿੰਘ, ਸੁਖਬੀਰ ਸਿੰਘ ਜੌੜਾ, ਲਭਿੰਦਰ ਸਿੰਘ, ਗਣੇਸ਼ ਦੁਸਾਂਝ, ਗੁਰਜੀਤ ਸਿੰਘ, ਬੀਬੀ ਮਨਜੀਤ ਕੌਰ, ਦਿਲਜੀਤ ਕੌਰ, ਕੁਲਵਿੰਦਰ ਕੌਰ, ਗੁਰਮੀਤ ਕੌਰ, ਬਲਜਿੰਦਰ ਕੌਰ ਅਤੇ ਸੁਖਚੈਨ ਸਿੰਘ ਮੌਜੂਦ ਸਨ।

Advertisement