ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਧਰਨਾ ਜਾਰੀ
06:56 AM Jun 11, 2025 IST
ਟਾਂਡਾ: ਪਿੰਡ ਨੱਥੂਪੁਰ ’ਚ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਕਿਸਾਨ ਜਥੇਬੰਦੀ ਦੇ ਸਹਿਯੋਗ ਨਾਲ ਇੱਥੋਂ ਦੇ ਐੱਸਡੀਐੱਮ ਦਫ਼ਤਰ ਅੱਗੇ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿਚ ਹੋਰਨਾਂ ਪਿੰਡਾਂ ਦੇ ਵਾਸੀਆਂ ਨੇ ਵੀ ਸ਼ਿਰਕਤ ਕੀਤੀ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਜਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਅਤੇ ਸਰਪੰਚ ਰਜਿੰਦਰ ਸਿੰਘ ਨੇ ਆਖਿਆ ਕਿ ਜੇਕਰ ਸਰਕਾਰ ਨੇ ਪਿੰਡ ਵਾਸੀਆਂ ਦੀ ਮੰਗ ਮੁਤਾਬਿਕ ਠੇਕਾ ਬੰਦ ਨਾ ਕਰਵਾਇਆ ਤਾਂ ਸੂਬਾ ਲੀਡਰਸ਼ਿਪ ਨਾਲ ਸਲਾਹ ਕਰਕੇ ਜਥੇਬੰਦੀ ਸੜਕ ਜਾਂ ਰੇਲ ਰੋਕੋ ਮੋਰਚਾ ਲਾਏਗੀ। ਇਸ ਮੌਕੇ ਜਗਦੀਪ ਸਿੰਘ ਜੱਗੀ, ਸੁਖਵੀਰ ਸਿੰਘ ਜੌੜਾ, ਗਣੇਸ਼ ਦੋਸਾਂਝ ਗੁਰਜੀਤ ਸਿੰਘ,ਗੁਰਮੀਤ ਸਿੰਘ ਗੁਰਪ੍ਰੀਤ ਸਿੰਘ,ਹਰਪਾਲ ਸਿੰਘ ਕੁਲਦੀਪ ਸਿੰਘ,ਪ੍ਰਦੀਪ ਸਿੰਘ ਹਰਪ੍ਰੀਤ ਸਿੰਘ ਹੈਪੀ, ਬਲਬੀਰ ਸਿੰਘ,ਗੁਰਮੀਤ ਕੌਰ ਅਤੇ ਕਮਲਜੀਤ ਕੌਰ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement