ਸ਼ਰਾਬ ਦੀਆਂ 150 ਨਾਜਾਇਜ਼ ਬੋਤਲਾਂ ਸਣੇ ਦੋ ਕਾਬੂ
04:35 AM Apr 15, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਮਖੂ, 14 ਅਪਰੈਲ
ਥਾਣਾ ਮਖੂ ਪੁਲੀਸ ਵੱਲੋਂ 150 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਸ਼ੱਕੀ ਵਿਅਕਤੀਆਂ ਦੇ ਸਬੰਧ ਵਿੱਚ ਇਲਾਕੇ 'ਚ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਜਜਬੀਰ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀਆਨ ਤਲਵੰਡੀ ਨਿਪਾਲਾਂ ਨਾਜਾਇਜ਼ ਸ਼ਰਾਬ ਬੰਨ ਦਰਿਆ ਸਤਲੁਜ ਟੀ ਪੁਆਇੰਟ ਪਿੰਡ ਭੂਪੇ ਵਾਲਾ ਵਿਖੇ ਵੇਚ ਰਹੇ ਹਨ। ਪੁਲੀਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 150 ਨਾਜਾਇਜ਼ ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਪੁਲੀਸ ਵੱਲੋਂ ਸ਼ਰਾਬ ਵੇਚਣ ਵਾਲਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
Advertisement
Advertisement