ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਬ ਦੇ ਕਾਰੋਬਾਰੀ ਨੂੰ ਘੇਰ ਕੇ 80 ਲੱਖ ਲੁੱਟੇ

07:20 AM Mar 25, 2025 IST
featuredImage featuredImage
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਲੁਧਿਆਣਾ, 24 ਮਾਰਚ

ਦੁਕਾਨਾਂ ਤੋਂ ਸ਼ਰਾਬ ਦੀ ਪੇਮੈਂਟ ਇਕੱਠੀ ਕਰਕੇ ਵਾਪਸ ਆ ਰਹੇ ਸ਼ਰਾਬ ਠੇਕੇਦਾਰ ਨੂੰ ਬਾਈਕ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਲੁੱਟ ਲਿਆ। ਮੁਲਜ਼ਮਾਂ ਨੇ ਕੁੜਤੇ ਦੀ ਜੇਬ ਕੱਟ ਕੇ ਉਸ ਵਿੱਚ ਰੱਖੀ 80 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਮੁਲਜ਼ਮ ਨੇ ਕਸ਼ਮੀਰ ਨਗਰ ਚੌਕ ਨੇੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਠੇਕੇਦਾਰ ਮਨਜੀਤ ਸਿੰਘ ਬੌਬੀ ਨੇ ਮੁਲਜ਼ਮਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਪਰ ਉਹ ਅੱਗੇ ਨਿਕਲ ਗਏ। ਜਿਸ ਤੋਂ ਬਾਅਦ ਮਨਜੀਤ ਬੌਬੀ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਕੀਤੀ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਅਧੀਨ ਆਉਂਦੀ ਪੁਲੀਸ ਚੌਕੀ ਧਰਮਪੁਰਾ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

ਜਾਣਕਾਰੀ ਦਿੰਦੇ ਹੋਏ ਸ਼ਰਾਬ ਕਾਰੋਬਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਤਾਜਪੁਰ ਰੋਡ ’ਤੇ ਹੈ। ਉਹ ਸ਼ਰਾਬ ਦੀ ਵਿਕਰੀ ਦੇ ਪੈਸੇ ਇਕੱਠੇ ਕਰਕੇ ਵਾਪਸ ਆ ਰਿਹਾ ਸੀ। ਫਿਰ ਗੈਸ ਏਜੰਸੀ ਦੇ ਨੇੜੇ ਦੋ ਲੋਕਾਂ ਨੇ ਉਸ ਦੇ ਕੁੜਤੇ ਦੀ ਜੇਬ ਕੱਟ ਲਈ। ਮੁਲਜ਼ਮਾਂ ਨੇ ਉਸ ਦਾ ਕੁੜਤਾ ਪਾੜ ਦਿੱਤਾ। ਮਨਜੀਤ ਸਿੰਘੇ ਅਨੁਸਾਰ ਮੁਲਜ਼ਮ ਕਾਫ਼ੀ ਸਮੇਂ ਤੋਂ ਉਸ ਦਾ ਪਿੱਛਾ ਕਰ ਰਹੇ ਸਨ, ਪਰ ਉਸ ਨੇ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਸੀ ਦਿੱਤਾ। ਮਨਜੀਤ ਨੇ ਦੱਸਿਆ ਕਿ ਉਸ ਨੇ ਮੁਲਜ਼ਮਾਂ ਦਾ ਪਿੱਛਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਹ ਕਾਬੂ ਨਾ ਆਏ। ਚੌਕੀ ਇੰਚਾਰਜ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਲਗਾਏ ਗਏ ਸੇਫ਼ ਸਿਟੀ ਕੈਮਰਿਆਂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉੱਥੇ ਲੱਗੇ ਹੋਰ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Advertisement