ਸ਼ਰਾਬ ਦੇ ਠੇਕੇ ਖ਼ਿਲਾਫ਼ ਪ੍ਰਦਰਸ਼ਨ
04:23 AM Apr 27, 2025 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਅਪਰੈਲ
Advertisement
ਆਦਰਸ਼ ਕਲੋਨੀ ਤੇ ਗੁਰਦੀਪ ਕਲੋਨੀ ਵਿਕਾਸ ਸੁਸਾਇਟੀ ਦੀ ਪ੍ਰਧਾਨ ਹੀਰਾ ਮਨੀ ਸ਼ਰਮਾ ਅਤੇ ਕਰਤਾਰ ਕਲੋਨੀ ਦੇ ਪ੍ਰਧਾਨ ਜਗਮੋਹਨ ਸਿੰਘ ਨੌਲੱਖਾ ਦੀ ਅਗਵਾਈ ਹੇਠਾਂ ਇਲਾਕੇ ਦੇ ਲੋਕਾਂ ਵੱਲੋਂ ਇਸ ਖੇਤਰ ’ਚ ਖੁੱਲ੍ਹੇ ਸ਼ਰਾਬ ਦੇ ਠੇਕੇ ਮੂਹਰੇ ਪ੍ਰਦਰਸ਼ਨ ਕਰਦਿਆਂ ਇਹ ਠੇਕਾ ਇਥੋਂ ਤਬਦੀਲ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿਤੀ ਕਿ ਜੇਕਰ 28 ਅਪਰੈਲ ਤੱਕ ਇਹ ਠੇਕਾ ਬੰਦ ਨਾ ਕੀਤਾ ਗਿਆ ਤਾਂ ਉਹ ਮੁੜ ਤੋਂ ਇਥੇ ਪੱਕਾ ਧਰਨਾ ਦੇਣ ਲਈ ਮਜਬੂਰ ਹੋਣਗੇ। ਇਸ ਮੌਕੇ ਇਲਾਕੇ ਦੇ ਹੋਰ ਲੋਕ ਵੀ ਮੌਜੂਦ ਸਨ।
Advertisement