ਸ਼ਰਾਬ ਸਣੇ ਕਾਬੂ
06:55 AM Jun 08, 2025 IST
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 7 ਜੂਨ
ਥਾਣਾ ਰਾਏਕੋਟ (ਸ਼ਹਿਰੀ) ਪੁਲੀਸ ਨੇ ਪੰਜਾਬ ਮਾਰਕਾ ਦੇਸੀ ਸ਼ਰਾਬ ਦੀਆਂ 72 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਆਬਕਾਰੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਆਰੰਭ ਦਿੱਤੀ ਹੈ। ਥਾਣਾ ਮੁਖੀ ਅਮਰਜੀਤ ਸਿੰਘ ਅਨੁਸਾਰ ਥਾਣੇਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੂੰ ਗਸ਼ਤ ਦੌਰਾਨ ਮਿਲੀ ਪੱਕੀ ਸੂਚਨਾ ਦੇ ਅਧਾਰ 'ਤੇ ਅਜੀਤ ਮਿੱਲ ਨੇੜੇ ਖ਼ਾਲੀ ਪਲਾਟ ਵਿੱਚ ਸੰਦੀਪ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਗੋਂਦਵਾਲ ਪੰਜਾਬ ਮਾਰਕਾ ਦੇਸੀ ਸ਼ਰਾਬ ਦੇ ਵੱਖ-ਵੱਖ ਬਰਾਂਡ ਦੀ ਨਜਾਇਜ਼ ਸ਼ਰਾਬ ਰੱਖ ਕੇ ਵੇਚ ਰਿਹਾ ਹੈ। ਛਾਪੇਮਾਰੀ ਦੌਰਾਨ ਸੰਦੀਪ ਸਿੰਘ ਉਰਫ਼ ਬਿੱਲਾ ਕੋਲੋਂ 72 ਬੋਤਲਾਂ ਸ਼ਰਾਬ ਮਿਲੀ। ਉਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।
Advertisement
Advertisement