ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਰਤੀ ਅਨਸਰ ਨੇ ਡਾ. ਅੰਬੇਡਕਰ ਦੇ ਬੁੱਤ ’ਤੇ ਪੱਥਰ ਮਾਰਿਆ

06:45 AM Apr 07, 2025 IST
ਡਾ. ਅੰਬੇਡਕਰ ਦੇ ਬੁੱਤ ’ਤੇ ਪੱਥਰ ਮਾਰਨ ਕਾਰਨ ਟੁੱਟਿਆ ਸ਼ੀਸ਼ਾ।
ਮਾਮਲੇ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 6 ਅਪਰੈਲ
ਇਕ ਪਾਸੇ ਬੇਟ ਇਲਾਕੇ ਦੇ ਪਿੰਡ ਸਲੇਮਪੁਰਾ ਸਮੇਤ ਹੋਰ ਥਾਵਾਂ ’ਤੇ ਅੱਜ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਹੋ ਰਹੇ ਸਨ ਤਾਂ ਦੂਜੇ ਪਾਸੇ ਕਿਸੇ ਸ਼ਰਾਰਤੀ ਅਨਸਰ ਨੇ ਇਥੇ ਰਾਏਕੋਟ ਰੋਡ ’ਤੇ ਲੱਗੇ ਉਨ੍ਹਾਂ ਦੇ ਆਦਮਕੱਦ ਬੁੱਤ ’ਤੇ ਪੱਥਰ ਮਾਰ ਦਿੱਤਾ। ਇਹ ਪੱਥਰ ਡਾ. ਅੰਬੇਡਕਰ ਦੇ ਬੁੱਤ ਨੂੰ ਚੁਫੇਰਿਓਂ ਕਵਰ ਕਰਦੇ ਸ਼ੀਸ਼ੇ ਵਿੱਚ ਲੱਗਿਆ ਜਿਸ ਕਰਕੇ ਸ਼ੀਸ਼ਾ ਟੁੱਟ ਗਿਆ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਰੋਹ ਪੈਦਾ ਹੋ ਗਿਆ ਅਤੇ ਮੌਕੇ ’ਤੇ ਪੁਲੀਸ ਵੀ ਤਾਇਨਾਤ ਕਰਨੀ ਪਈ।

Advertisement

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਜਾਣਕਾਰੀ ਲੈ ਕੇ ਪੁਲੀਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਓਧਰ ਪੁਲੀਸ ਨੇ ਨੇੜਲੇ ਸੀਸੀਟੀਵੀ ਕੈਮਰੇ ਦੇਖਣੇ ਸ਼ੁਰੂ ਕਰ ਦਿੱਤੇ ਤਾਂ ਜੋ ਸ਼ਰਾਰਤੀ ਅਨਸਰ ਨੂੰ ਫੜਿਆ ਜਾ ਸਕੇ। ਸਥਾਨਕ ਪੰਜ ਨੰਬਰ ਚੁੰਗੀ ਨੂੰ ਚੌਕ ਵਿੱਚ ਬਾਬਾ ਸਾਹਿਬ ਦਾ ਆਦਮਕੱਦ ਬੁੱਤ ਲਾ ਕੇ ਅੰਬੇਡਕਰ ਚੌਕ ਦਾ ਨਾਂ ਦਿੱਤਾ ਗਿਆ ਹੈ। ਇਥੇ ਰਾਤੀਂ ਬਾਰਾਂ ਵਜੇ ਤੋਂ ਪਹਿਲਾਂ ਕਿਸੇ ਸ਼ਰਾਰਤੀ ਨੇ ਬੁੱਤ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ। ਸਮਝਿਆ ਜਾਂਦਾ ਹੈ ਕਿ ਉਥੇ ਹੀ ਪਏ ਪੱਥਰ ਨੂੰ ਚੁੱਕ ਕੇ ਬੁੱਤ ਵੱਲ ਮਾਰਿਆ ਗਿਆ ਜੋ ਸ਼ੀਸ਼ੇ ਵਿੱਚ ਵੱਜਿਆ ਤੇ ਸ਼ੀਸ਼ਾ ਟੁੱਟ ਗਿਆ। ਸ਼ੀਸ਼ੇ ਕਰਕੇ ਹੀ ਇਹ ਪੱਥਰ ਬੁੱਤ ਵਿੱਚ ਲੱਗਣ ਤੋਂ ਬਚਾਅ ਹੋ ਗਿਆ। ਪਰ ਐਤਵਾਰ ਸਵੇਰ ਤੱਕ ਇਸ ਘਟਨਾ ਦੀ ਸੂਚਨਾ ਮਿਲਣ ’ਤੇ ਲੋਕਾਂ ਵਿੱਚ ਰੋਹ ਪੈਦਾ ਹੋ ਗਿਆ।

ਮੌਕੇ ’ਤੇ ਮੌਜੂਦ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ, ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਰਵਿੰਦਰਪਾਲ ਸਿੰਘ ਰਾਜੂ ਕਾਮਰੇਡ, ਸਾਬਕਾ ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ ਆਦਿ ਨੇ ਮਾਮਲੇ ਨੂੰ ਗੰਭੀਰ ਦੱਸਦਿਆਂ ਫੌਰੀ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਧਾਨ ਰਾਣਾ ਨੇ ਦੱਸਿਆ ਕਿ ਟੁੱਟੇ ਹੋਏ ਸ਼ੀਸ਼ੇ ਨੂੰ ਬਦਲਿਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਗੁਰਪਤਵੰਤ ਸਿੰਘ ਪਨੂੰ ਦੀਆਂ ਧਮਕੀਆਂ ਦੇ ਬਾਵਜੂਦ ਡਾ. ਅੰਬੇਡਕਰ ਦੇ ਬੁੱਤ ਦੀ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਸੀ ਕੀਤਾ ਗਿਆ।

Advertisement

ਮਾਣੂੰਕੇ ਨੇ ਮੌਕੇ ਦਾ ਜਾਇਜ਼ਾ ਲਿਆ

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ। ਉਨ੍ਹਾਂ ਸਫਾਈ ਕਰਮਚਾਰੀ ਯੂਨੀਅਨ ਤੋਂ ਇਸ ਬਾਰੇ ਜਾਣਕਾਰੀ ਹਾਸਲ ਕਰਨ ਉਪਰੰਤ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਹ ਕਰਤੂਤ ਕਰਨ ਵਾਲਾ ਕੋਈ ਵੀ ਹੋਵੇ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮਾਣੂੰਕੇ ਨੇ ਕਿਹਾ ਕਿ ਨਾ ਤਾਂ ਕਿਸੇ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਨਾ ਹੀ ਭਾਈਚਾਰਕ ਸਾਂਝ ਟੁੱਟਣ ਦਿੱਤੀ ਜਾਵੇਗੀ।

ਦੋਸ਼ੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ: ਡੀਐੱਸਪੀ

ਡੀਐੱਸਪੀ ਜਸਜਯੋਤ ਸਿੰਘ ਤੇ ਥਾਣਾ ਸਿਟੀ ਇੰਚਾਰਜ ਵਰਿੰਦਰ ਸਿੰਘ ਉੱਪਲ ਮੌਕੇ ’ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਇਕੱਤਰ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਮੰਦਭਾਗੀ ਤੇ ਘਟੀਆ ਘਟਨਾ ਨੂੰ ਅੰਜਾਮ ਦੇਣ ਵਾਲੇ ਨੂੰ ਪੁਲੀਸ ਜਲਦ ਕਾਬੂ ਕਰ ਲਵੇਗੀ।

Advertisement