ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹਿਰ ਦੇ ਕਈ ਇਲਾਕਿਆਂ ’ਚ ਬਲੈਕਆਊਟ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ

07:37 AM May 10, 2025 IST
featuredImage featuredImage

ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਮਈ
ਭਾਰਤ-ਪਾਕਿ ਵਿਚਾਲੇ ਵਿਗੜੇ ਮਾਹੌਲ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਬਲੈਕਆਊਟ ਦਿਸ਼ਾ ਨਿਰਦੇਸ਼ਾਂ ਤਹਿਤ ਬੱਤੀਆਂ ਬੰਦ ਕਰਨ ਦੀ ਹਦਾਇਤ ਕੀਤੀ ਹੋਈ ਹੈ ਪਰ ਕਈ ਇਲਾਕਿਆਂ ਵਿੱਚ ਲੋਕਾਂ ਵੱਲੋਂ ਇਨਾਂ ਨਿਰਦੇਸ਼ਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਕੇ ਹੋਰਨਾਂ ਦੀ ਜਾਨ ਲਈ ਖਤਰਾ ਪੈਦਾ ਕੀਤਾ ਜਾ ਰਿਹਾ ਹੈ।
ਪਿਛਲੇ ਕੁੱਝ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਥਿਤੀ ਤਣਾਅ ਵਾਲੀ ਬਣੀ ਹੋਈ ਹੈ। ਇਸ ਦੌਰਾਨ ਦੋਵਾਂ ਦੇਸ਼ਾਂ ਦੀਆਂ ਫੌਜ਼ਾਂ ਆਹਮੋ-ਸਾਹਮਣੇ ਡਟੀਆਂ ਹੋਈਆਂ ਹਨ। ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਵਾ ਕੇ ਲੋਕਾਂ ਨੂੰ ਐਮਰਜੈਂਸੀ ਦੌਰਾਨ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਰਾਤ ਸਮੇਂ ਬਲੈਕਆਊਟ ਨੂੰ ਲੈ ਕੇ ਬੱਤੀਆਂ ਬੰਦ ਰੱਖਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਬਾਵਜੂਦ ਵੀਰਵਾਰ ਨੂੰ ਸਥਾਨਕ ਟਿੱਬਾ ਰੋਡ, ਤਾਜਪੁਰ ਰੋਡ ਆਦਿ ਥਾਵਾਂ ’ਤੇ ਕਈ ਲੋਕ ਗਲੀਆਂ ਵਿੱਚ ਬੱਤੀਆਂ ਜਗਾ ਕੇ ਘੁੰਮਦੇ/ਬੈਠੇ ਰਹੇ ਜੋ ਹੋਰਨਾਂ ਲੋਕਾਂ ਦੀ ਜਾਨ ਲਈ ਵੀ ਖਤਰਾ ਪੈਦਾ ਕਰ ਰਹੇ ਸਨ। ਅਜਿਹੇ ਲੋਕਾਂ ਵਿਰੁੱਧ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਸਜ਼ਾਯੋਗ ਕਾਰਵਾਈ ਵੀ ਕੀਤੀ ਜਾਵੇਗੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਲੈਕਆਊਟ ਮੌਕੇ ਨੇੜੇ ਦੇ ਪੁਲੀਸ ਚੌਕੀ ਇੰਚਾਰਜਾਂ ਨੂੰ ਉਲੰਘਣਾ ਕਰਨ ਵਾਲੇ ਲੋਕਾਂ ਦੀ ਪਛਾਣ ਕਰਨ ਦੇ ਵੀ ਨਿਰਦੇਸ਼ ਦੇਣੇ ਚਾਹੀਦੇ ਹਨ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ।

Advertisement

Advertisement
Advertisement