ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
05:02 AM Dec 23, 2024 IST
ਨਿੱਜੀ ਪੱਤਰ ਪ੍ਰੇਰਕਸੁਨਾਮ ਊਧਮ ਸਿੰਘ ਵਾਲਾ, 22 ਦਸੰਬਰ
Advertisement
ਪਿੰਡ ਗੋਬਿੰਦਗੜ੍ਹ ਜੇਜੀਆਂ ਵਿੱਚ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਨਗਰ ਕੀਰਤਨ ਦਾ ਜਿੱਥੇ ਭਗਤ ਰਵਿਦਾਸ ਕਮੇਟੀ ਤੋਂ ਇਲਾਵਾ ਸਮੂਹ ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਸਵਾਗਤ ਕੀਤਾ ਗਿਆ, ਉਥੇ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ। ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਵੱਖ-ਵੱਖ ਪੜਾਵਾਂ ’ਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਨਗਰ ਕੀਰਤਨ ਦੌਰਾਨ ਜਿੱਥੇ ਗਤਕਾ ਟੀਮਾਂ ਨੇ ਆਪਣੇ ਜੌਹਰ ਦਿਖਾਏ, ਉਥੇ ਭਾਈ ਤਰਸੇਮ ਸਿੰਘ ਖੇਤਲਾ ਦੇ ਢਾਡੀ ਜਥੇ ਨੇ ਵਾਰਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਬੁੱਢਾ ਦਲ ਦੇ ਮੁੱਖ ਸੇਵਾਦਾਰ ਬਾਬਾ ਪ੍ਰਭਜੀਤ ਸਿੰਘ ਤੇ ਭਗਤ ਰਵਿਦਾਸ ਕਮੇਟੀ ਦੇ ਪ੍ਰਧਾਨ ਸ਼ਿੰਦਰ ਸਿੰਘ ਆਦਿ ਨੇ ਹਾਜ਼ਰੀ ਭਰੀ।
Advertisement
Advertisement