ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
05:39 AM May 30, 2025 IST
ਅੰਬਾਲਾ: ਅੱਜ ਅੰਬਾਲਾ ਸ਼ਹਿਰ ਦੀ ਸੰਗਤ ਵੱਲੋਂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸ਼ਹਿਰ ਦੇ ਗੁਰਦੁਆਰਾ ਗੋਬਿੰਦਪੁਰਾ ਸਾਹਿਬ ਤੋਂ ਸ਼ੁਰੂ ਹੋਇਆ। ਇਹ ਨਗਰ ਕੀਰਤਨ ਕੋਤਵਾਲੀ ਬਾਜ਼ਾਰ, ਸਰਾਫ਼ਾ ਬਾਜ਼ਾਰ, ਪੁਰਾਣਾ ਸਿਵਲ ਹਸਪਤਾਲ ਚੌਕ, ਜਗਾਧਰੀ ਗੇਟ, ਪਟੇਲ ਰੋਡ, ਦਾਲ ਬਾਜ਼ਾਰ, ਪੁਰਾਣੀ ਅਨਾਜ ਮੰਡੀ ਵਿੱਚੋਂ ਲੰਘਦਾ ਹੋਇਆ ਰਾਤ 8 ਵਜੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਸਮਾਪਤ ਹੋਵੇਗਾ। ਇਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਬੈਂਡ ਨਾਲ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਮਛੌਂਡਾ, ਹਰਿਆਣਾ ਕਮੇਟੀ ਦੇ ਸਾਬਕਾ ਮੈਂਬਰ ਟੀਪੀ ਸਿੰਘ, ਜਥੇਦਾਰ ਚਰਨਜੀਤ ਸਿੰਘ ਟੱਕਰ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement