ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ
05:04 AM Jun 05, 2025 IST
ਧਾਰੀਵਾਲ: ਅਕਾਲ ਅਕੈਡਮੀ ਤਿੱਬੜ ਵਿੱਚ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਸਥਾ ਦੇ ਪ੍ਰਿੰਸੀਪਲ ਗੁਰਵਿੰਦਰ ਕੌਰ ਦੇ ਪ੍ਰਬੰਧਾਂ ਵਿੱਚ ਕਰਵਾਇਆ ਗਿਆ। ਸਮਾਗਮ ਦੌਰਾਨ ਪ੍ਰਿੰਸੀਪਲ ਗੁਰਵਿੰਦਰ ਕੌਰ, ਸਾਰੇ ਸਟਾਫ ਅਤੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ ਅਤੇ ਕਵੀਸ਼ਰੀਆਂ ਗਾਈਆਂ। ਅਕੈਡਮੀ ਵਿੱਚ ਸਥਾਪਤ ‘ਅਕਾਲ ਸਿੱਖ ਮਿਊਜ਼ੀਅਮ’ ਵਿੱਚ ਸਿੱਖ ਇਤਿਹਾਸ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਗੁਰੂ ਅਰਜਨ ਦੇਵ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸਮਾਗਮ ਵਿੱਚ ਅਕੈਡਮੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪੇ ਸ਼ਾਮਲ ਸਨ। -ਪੱਤਰ ਪ੍ਰੇਰਕ
Advertisement
Advertisement