ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
05:42 AM Dec 24, 2024 IST
ਮੁਕੰਦ ਸਿੰਘ ਚੀਮਾਸੰਦੌੜ, 23 ਦਸੰਬਰ
Advertisement
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਕੱਟੂ ਬਾਲੀਆਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਏ ਨਗਰ ਕੀਰਤਨ ਦਾ ਪਿੰਡ ਸ਼ੇਰਗੜ੍ਹ ਚੀਮਾ ’ਚ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਪਿੰਡ ਕੱਟੂ ਬਾਲੀਆਂ ਤੋਂ ਆਰੰਭ ਹੋ ਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਪਿੰਡ ਸ਼ੇਰਗੜ੍ਹ ਚੀਮਾ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਅਮਰ ਸਿੰਘ, ਕੈਪਟਨ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਕਾਕਾ, ਜਸਵੀਰ ਸਿੰਘ, ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਰਾਮ ਸਿੰਘ, ਲਛਮਣ ਸਿੰਘ, ਜਸਵੀਰ ਸਿੰਘ ਸੀਰਾ ਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement