ਸ਼ਹੀਦੀ ਸਭਾ: ਨਿਹੰਗ ਸਿੰਘਾਂ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ
ਡਾ. ਹਿਮਾਂਸ਼ੂ ਸੂਦ
ਫਤਹਿਗੜ੍ਹ ਸਾਹਿਬ, 28 ਦਸੰਬਰ
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਅਤੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਕੱਢਿਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਕੀਰਤਨ ਕੀਤਾ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਦਸਮੇਸ਼ ਪਿਤਾ ਦੇ ਸਰਬੰਸਦਾਨ ਦੇ ਸੰਕਲਪ ਦੀ ਸੰਪੂਰਨਤਾ ਹੋਈ ਹੈ।
ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਨਿਹੰਗ ਸਿੰਘਾਂ ਦਾ ਮਹੱਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਅਤੇ ਪੈਦਲ ਗੁਰਦੁਆਰਾ ਠੰਢਾ ਬੁਰਜ, ਗੁਰਦੁਆਰਾ ਫ਼ਤਹਿਗੜ੍ਹ ਸਾਹਿਬ, ਨਿਸ਼ਾਨ ਕਿਲ੍ਹਾ (ਥੇਹ) ਬਾਬਾ ਬੰਦਾ ਸਿੰਘ ਬਹਾਦਰ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਸ਼ਹੀਦ ਸਿੰਘਾਂ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਾਲਜ ਦੇ ਖੁੱਲ੍ਹੇ ਮੈਦਾਨ ਵਿੱਚ ਪੁੱਜਾ। ਇੱਥੇ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫ਼ੌਜਾਂ ਨੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕੀਤਾ।
ਇਸ ਮੌਕੇ ਜਥੇਦਾਰ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਾਜਾ ਰਾਮ ਸਿੰਘ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮੇਜਰ ਸਿੰਘ ਮੁਖੀ ਦਸਮੇਸ਼ ਤਰਨਾ ਦਲ, ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਕ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਵੱਸਣ ਸਿੰਘ, ਬਾਬਾ ਬਘੇਲ ਸਿੰਘ, ਭਾਈ ਮਾਨ ਸਿੰਘ ਤਲਵੰਡੀ ਸਾਬੋ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ, ਬਾਬਾ ਪਿਆਰਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਰਣਜੋਧ ਸਿੰਘ, ਬਾਬਾ ਰਘੁਬੀਰ ਸਿੰਘ, ਬਾਬਾ ਧੰਨਾ ਸਿੰਘ ਖਿਆਲਾ, ਭਾਈ ਸੁਖਜੀਤ ਸਿੰਘ ਕਨੱਈਆ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ, ਬਾਬਾ ਢੂੰਡਾ ਸਿੰਘ ਮਿਸਲ, ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਦਵਿੰਦਰ ਸਿੰਘ ਮੋਇਆਂ ਦੀ ਮੰਡੀ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵ ਪ੍ਰਤਾਪ ਸਿੰਘ ਸਮਾਣਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਗੁਰਵਿੰਦਰ ਸਿੰਘ ਚੌਂਤਾ ਵਾਲੇ, ਬਾਬਾ ਗੋਰਾ ਸਿੰਘ ਕਪਾਲਮੋਚਨ, ਬਾਬਾ ਚਰਨ ਸਿੰਘ ਬਿਬਾਨਗੜ੍ਹ, ਬਾਬਾ ਬਲਦੇਵ ਸਿੰਘ ਤਰਨਾ ਦਲ, ਇੰਦਰਪਾਲ ਸਿੰਘ ਫ਼ੌਜੀ, ਬਾਬਾ ਪਰਮਜੀਤ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ, ਬਾਬਾ ਗਗਨਦੀਪ ਸਿੰਘ, ਪਰਮਜੀਤ ਸਿੰਘ ਬਾਜਵਾ ਮੈਨੇਜਰ, ਬਾਬਾ ਮਹਿਤਾਬ ਸਿੰਘ ਅਤੇ ਬਾਬਾ ਲੱਖਾ ਸਿੰਘ ਬਠਿੰਡਾ ਆਦਿ ਹਾਜ਼ਰ ਸਨ।