ਸ਼ਹੀਦ ਊਧਮ ਸਿੰਘ ਦਾ ਜਨਮ ਦਿਨ ਮਨਾਇਆ
05:23 AM Dec 27, 2024 IST
Advertisement
ਚੰਡੀਗੜ੍ਹ: ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਸੈਕਟਰ-44 ਸੀ ਵੱਲੋਂ ਸ਼ਹੀਦ ਊਧਮ ਸਿੰਘ ਦਾ 125ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਜਰਨੈਲ ਸਿੰਘ ਸੰਧਾ, ਜਨਰਲ ਸਕੱਤਰ ਗੁਰਚਰਨ ਸਿੰਘ ਕੰਬੋਜ, ਸਕੱਤਰ ਰਾਮ ਸਿੰਘ, ਵਿੱਤ ਸਕੱਤਰ ਰਾਮ ਗੋਪਾਲ ਢੋਟ, ਕਾਰਜਕਾਰੀ ਮੈਂਬਰ ਇੰਜ. ਕੁਲਦੀਪ ਸਿੰਘ, ਬਲਵਿੰਦਰ ਸਿੰਘ ਤੇ ਹੋਰ ਮੈਂਬਰ ਮੌਜੂਦ ਸਨ, ਜਿਨ੍ਹਾਂ ਨੇ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਮੌਜੂਦ ਮੈਂਬਰਾਂ ਨੇ ਸ਼ਹੀਦ ਉਧਮ ਸਿੰਘ ਦੀ ਸੋਚ ’ਤੇ ਪਹਿਲਾਂ ਦੇਣ ਦਾ ਪ੍ਰਣ ਲਿਆ। -ਟਨਸ
Advertisement
Advertisement
Advertisement