ਸ਼ਹੀਦ ਬੀਐੱਸਐੱਫ ਜਵਾਨ ਦੇ ਵਾਰਸਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ
04:56 AM May 14, 2025 IST
ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬੀਐੱਸਐੱਫ ਦੇ ਸ਼ਹੀਦ ਜਵਾਨ ਰਾਮ ਬਾਬੂ ਸਿੰਘ, ਜਿਸ ਨੇ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨੀ ਸੈਨਿਕਾਂ ਵੱਲੋਂ ਕੀਤੀ ਗੋਲੀਬਾਰੀ ’ਚ ਜ਼ਖ਼ਮੀ ਹੋਣ ਮਗਰੋਂ ਦਮ ਤੋੜ ਦਿੱਤਾ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਨਿਤੀਸ਼ ਕੁਮਾਰ ਨੇ ਸਿਵਾਨ ਜ਼ਿਲ੍ਹੇ ਦੇ ਵਾਸੀ ਰਾਮ ਬਾਬੂ ਸਿੰਘ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਹਮਦਰਦੀ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਸ਼ਹੀਦ ਰਾਮ ਬਾਬੂ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਵਸੀਲਪੁਰ ’ਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। -ਪੀਟੀਆਈ
Advertisement
Advertisement