ਸ਼ਹੀਦ ਭਗਤ ਸਿੰਘ ਅਤੇ ਅੰਬੇਡਕਰ ਦੇ ਬੁੱਤ ਦਾ ਉਦਘਾਟਨ
ਬਲਵਿੰਦਰ ਰੈਤ
ਨੰਗਲ, 31 ਮਾਰਚ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੱਲੜੀ ਵਿੱਚ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ’ਚ ਸ਼ਿਰਕਤ ਕੀਤੀ। ਇਸ ਦੌਰਾਨ ਵਿਦਿਆਰਥੀਆਂ, ਅਧਿਆਪਕਾ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 12800 ਪ੍ਰਾਇਮਰੀ ਸਕੂਲ ਹਨ, ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਤੋਂ ਪਹਿਲਾ ਉਨ੍ਹਾਂ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਅਤੇ ਸਕੂਲ ਵਿੱਚ ਸਥਾਪਿਤ ਕੀਤੇ ਗਏ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਲੋਕ ਅਪਰਣ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆ। ਕੈਬਨਿਟ ਮੰਤਰੀ ਨੇ ਸਾਲਾਨਾ ਨਤੀਜੇ ਵਿੱਚ ਅੱਵਲ ਆਏ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆਂ ਅਫਸਰ ਸਮਸ਼ੇਰ ਸਿੰਘ, ਸੇਵਾ ਮੁਕਤ ਡਾਇਰੈਕਟਰ ਸਕੂਲ ਸਿੱਖਿਆਂ ਲਲਿਤ ਕਿਸ਼ੌਰ ਘਈ, ਸੇਵਾ ਮੁਕਤ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ, ਪੰਚਾਇਤ ਸੰਮਤੀ ਦੇ ਚੇਅਰਮੈਨ ਰਾਕੇਸ਼ ਮਹਿਲਵਾਂ, ਟਰੱਕ ਯੂਨੀਅਨ ਪ੍ਰਧਾਨ ਰੋਹਿਤ ਕਾਲੀਆਂ, ਮੰਡਲ ਪ੍ਰਧਾਨ ਰਾਕੇਸ਼ ਵਰਮਾ ਭੱਲੜੀ ਹਾਜ਼ਰ ਸਨ।