ਜਗਜੀਤ ਸਿੰਘ ਸਿੱਧੂਤਲਵੰਡੀ ਸਾਬੋਸ 26 ਦਸੰਬਰਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਮਲਕਾਣਾ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਮੈਨੇਜਰ ਕੌਰ ਸਿੰਘ ਸਿੱਧੂ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਸਮਾਗਮ ’ਚ ਸਕੂਲ ਦੀ ਬਾਰ੍ਹਵੀਂ ਜਮਾਤ 2023 ਦੀ ਵਿਦਿਆਰਥਣ ਜਸਦੀਪ ਕੌਰ ਗਿਆਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦ ਕਿ ਸਰਪੰਚ ਰਾਮਪਾਲ ਸਿੰਘ ਮਲਕਾਣਾ, ਗੁਰਦੀਪ ਸਿੰਘ ਨੰਬਰਦਾਰ, ਗੁਲਜ਼ਾਰ ਸਿੰਘ ਪੱਪੂ ਮਲਕਾਣਾ, ਕੁਲਦੀਪ ਸਿੰਘ, ਹਰਚਰਨ ਸਿੰਘ (ਤਿੰਨੇ ਸਾਬਕਾ ਸਰਪੰਚ) ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ। ਸਮਾਰੋਹ ਦਾ ਆਰੰਭ ਸ਼ਮ੍ਹਾਂ ਰੌਸ਼ਨ ਕਰਨ ਅਤੇ ਸ਼ਬਦ ਗਾਇਨ ਨਾਲ ਹੋਇਆ। ਪ੍ਰਿੰਸੀਪਲ ਜਸਵੰਤ ਕੌਰ ਸਿੱਧੂ ਨੇ ਆਏ ਮਹਿਮਾਨਾਂ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਸਲਾਨਾ ਰਿਪੋਰਟ ਪੜ੍ਹੀ। ਇਸ ਉਪਰੰਤ ਵਿਦਿਆਰਥੀਆਂ ਨੇ ਗਿੱਧੇ, ਭੰਗੜੇ, ਡਾਂਸ ਤੋਂ ਇਲਾਵਾ ਸਮਾਜਿਕ ਬੁਰਾਈਆਂ, ਨਸ਼ਿਆਂ, ਲੋਕ ਗੀਤ, ਸਕਿੱਟਾਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਮੁੱਖ ਮਹਿਮਾਨ ਵਿਦਿਆਰਥਣ ਜਸਦੀਪ ਕੌਰ ਨੇ ਕਿਹਾ ਕਿ ਸਕੂਲ ਸਟਾਫ਼ ਦੀ ਮਿਹਨਤ ਸਦਕਾ ਉਸ ਨੇ ਚੰਗੇ ਨੰਬਰ ਹਾਸਲ ਕੀਤੇ ਤੇ ਸੰਸਥਾ ਵੱਲੋਂ ਉਸ ਨੂੰ ਚੰਗੀ ਸੇਧ ਮਿਲੀ ਹੈ। ਅੰਤ ’ਚ ਮੁੱਖ ਮਹਿਮਾਨ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਾਸਟਰ ਗੁਰਮੇਲ ਸਿੰਘ, ਮਾਸਟਰ ਦੇਵ ਸਿੰਘ ਤੇ ਸੁਖਪ੍ਰੀਤ ਸਿੰਘ ਬਰਾੜ ਆਦਿ ਹਾਜ਼ਰ ਸਨ।