ਸ਼ਹੀਦ ਮੇਜਰ ਹਰਦੇਵ ਸਿੰਘ ਯਾਦਗਾਰੀ ਗੇਟ ਜਲਦ ਹੀ ਬਣਾਇਆ ਜਾਵੇਗਾ: ਸੌਂਦ
ਪਾਇਲ, 22 ਮਈ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 10 ਲੱਖ ਰੁਪਏ ਦੀ ਲਾਗਤ ਨਾਲ ਸ਼ਹੀਦ ਮੇਜਰ ਹਰਦੇਵ ਸਿੰਘ ਨਸਰਾਲੀ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ 10 ਦਿਨਾਂ ਦੇ ਅੰਦਰ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹਨ। ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣਾ ‘ਆਪ’ ਸਰਕਾਰ ਦਾ ਮੁੱਢਲਾ ਫਰਜ਼ ਹੈ।
ਉਨ੍ਹਾਂ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪਿੰਡ ਨਸਰਾਲੀ ਦੇ ਭਵਿੱਖ ’ਚ ਹੋਣ ਵਾਲੇ ਵਿਕਾਸ ਕਾਰਜਾਂ ਪ੍ਰਤੀ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪਿੰਡ ਨਸਰਾਲੀ ਵਿੱਚ 20-20 ਸਾਲ ਪਹਿਲਾਂ ਦੀਆਂ ਬਣੀਆਂ ਸੜਕਾਂ ਨੇ ਜਿਨ੍ਹਾਂ ਦੀ ਕਦੇ ਕਿਸੇ ਸਰਕਾਰ ਨੇ ਸਾਰ ਨਹੀਂ ਲਈ ਪਰ ਹੁਣ ਨਸਰਾਲੀ ਦੇ ਵਿਕਾਸ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਸੌਂਦ ਨੇ ਪਿੰਡ ਦੀ ਫਿਰਨੀ ਪੱਕੀ ਕੀਤੀ ਜਾ ਰਹੀ ਹੈ ਅਤੇ ਪਿੰਡ ਚੀਮਾਂ ਤੋਂ ਨਸਰਾਲੀ ਸਕੂਲ ਤੱਕ ਸੜਕ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀਆਂ ਮੰਗਾਂ ਅਨੁਸਾਰ ਹੋਰ ਵੀ ਕੋਈ ਕੰਮ ਪਿੰਡ ਵਾਸੀ ਕਹਿਣਗੇ ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਜਗਤਾਰ ਸਿੰਘ, ਰਤਨਹੇੜੀ, ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਨੰਬਰਦਾਰ ਹਾਕਮ ਸਿੰਘ ਨਸਰਾਲੀ, ਬਲਾਕ ਪ੍ਰਧਾਨ ਸੁਰਿੰਦਰ ਸਿੰਘ ਕੋਠੇ, ਕੋ-ਆਰਡੀਨੇਟਰ ਪਰਮਪ੍ਰੀਤ ਸਿੰਘ ਪੌਂਪੀ, ਬਲਾਕ ਪ੍ਰਧਾਨ ਮਾ. ਅਵਤਾਰ ਸਿੰਘ, ਕਰਨਵੀਰ ਸਿੰਘ ਕਾਂਤੀ, ਮਲਾਗਰ ਖਾਨ, ਮਾ. ਸੋਹਣ ਸਿੰਘ ਕਰੌਂਦੀਆਂ, ਸਾਬਕਾ ਸਰਪੰਚ ਅਮਰ ਸਿੰਘ, ਹਰਦੀਪ ਸਿੰਘ ਨਸਰਾਲੀ, ਸਾਬਕਾ ਥਾਣੇਦਾਰ ਅਮਰੀਕ ਸਿੰਘ, ਕੀਮਤੀ ਲਾਲ, ਰਣਜੀਤ ਸਿੰਘ ਰੋਹਣੋਂ, ਪੰਚ ਜਗਤਾਰ ਸਿੰਘ ਨਸਰਾਲੀ, ਮਨਦੀਪ ਸਿੰਘ ਨਸਰਾਲੀ, ਬਿੱਕਰ ਸਿੰਘ, ਬਲਵੰਤ ਸਿੰਘ, ਬੀਡੀਪੀਓ ਗੁਰਪ੍ਰੀਤ ਸਿੰਘ, ਪੰਚਾਇਤ ਅਫ਼ਸਰ ਕੁਲਦੀਪ ਸਿੰਘ ਤੇ ਪੰਚਾਇਤ ਸੈਕਟਰੀ ਰਵਿੰਦਰ ਸਿੰਘ ਹਾਜ਼ਰ ਸਨ।