ਸ਼ਾਇਰ ਕੇਸਰ ਸਿੰਘ ਨੀਰ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ
04:25 AM Apr 12, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 11 ਅਪਰੈਲ
ਉੱਘੇ ਸ਼ਾਇਰ ਕੇਸਰ ਸਿੰਘ ਨੀਰ, ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਸ਼ਰਧਾਂਜਲੀ ਸਮਾਗਮ 13 ਅਪਰੈਲ ਨੂੰ ਕਰਵਾਇਆ ਜਾਵੇਗਾ। ਉਨ੍ਹਾਂ ਦਾ ਜਨਮ 1933 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਛਜਾਵਾਲ ਵਿੱਚ ਹੋਇਆ ਸੀ। ਪਰਿਵਾਰ ਅਨੁਸਾਰ ਕੇਸਰ ਸਿੰਘ ਨੀਰ ਨਮਿਤ ਸ਼ਰਧਾਂਜਲੀ ਸਮਾਗਮ 13 ਅਪਰੈਲ ਨੂੰ ਕੈਲਗਰੀ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਸੁਸਾਇਟੀ ਵਿਖੇ ਹੋਵੇਗਾ। ਸ੍ਰੀ ਨੀਰ ਨੇ ਕਾਵਿ ਸੰਗ੍ਰਹਿ ਪੰਜਾਬੀ ਸਾਹਿਤ ਜਗਤ ਦੀ ਝੋਲੀ ਪਾਉਣ ਤੋਂ ਇਲਾਵਾ ਬੱਚਿਆਂ ਵਾਸਤੇ ਕਿਤਾਬਾਂ ਲਿਖੀਆਂ। ਉਨ੍ਹਾਂ ਦੇ ਕਾਵਿ ਸੰਗ੍ਰਹਿਆਂ ਵਿਚ ‘ਕਸਕਾਂ’, ‘ਗ਼ਮ ਨਹੀਂ’, ‘ਕਿਰਨਾਂ ਦੇ ਬੋਲ’, ‘ਅਣਵਗੇ ਅੱਥਰੂ’, ‘ਨੈਣਾਂ ਦੇ ਮੋਤੀ’, ‘ਆਰ ਦੀਆਂ ਤੇ ਪਾਰ ਦੀਆਂ’, ‘ਮਹਿਕ ਪੀੜਾਂ ਦੀ’ ਸ਼ਾਮਲ ਹਨ। ਭਾਸ਼ਾ ਵਿਭਾਗ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਦਾ ਸਨਮਾਨ ਦਿੱਤਾ ਗਿਆ ਸੀ ਜਦਕਿ ਅਰਪਣ ਲਿਖਾਰੀ ਸਭਾ ਕੈਲਗਰੀ ਨੇ ਉਨ੍ਹਾਂ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਨਿਵਾਜਿਆ ਸੀ।
Advertisement
Advertisement