ਸ਼ਾਮ ਸੱਤ ਵਜੇ ਤੋਂ ਅਗਲੇ ਦਿਨ ਸਵੇਰੇ ਨੌਂ ਵਜੇ ਤੱਕ ਕਣਕ ਕੱਟਣ ’ਤੇ ਪਾਬੰਦੀ
05:27 AM Mar 31, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਸੰਗਰੂਰ, 30 ਮਾਰਚ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 9 ਵਜੇ ਤੱਕ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਖੇਤਾਂ ਵਿੱਚ ਖੜ੍ਹੇ ਸੁੱਕੇ ਕਰਚਿਆਂ ਨੂੰ ਅੱਗ ਲਗਾਉਣ ਉਤੇ ਵੀ ਪਾਬੰਦੀ ਲਗਾਈ ਗਈ ਹੈ ਅਤੇ ਜ਼ਿਲ੍ਹਾ ਸੰਗਰੂਰ ਅੰਦਰ ਕਣਕ ਕੱਟਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਦੀ ਨਿਰਮਾਤਾ ਕੰਪਨੀ ਅਤੇ ਖੇਤੀਬਾੜੀ ਵਿਭਾਗ (ਮੁੱਖ ਖੇਤੀਬਾੜੀ ਅਫ਼ਸਰ) ਤੋਂ ਜਾਂਚ ਕਰਵਾਈ ਜਾਵੇ ਤਾਂ ਕਿ ਕਣਕ ਦੀ ਵਾਢੀ ਸਮੇਂ ਕੁਆਲਿਟੀ ਖਰਾਬ ਨਾ ਹੋਵੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਬੈਂਬੀ ਵੱਲੋਂ ਜਾਰੀ ਇਹ ਹੁਕਮ 1 ਅਪਰੈਲ ਤੋਂ 31 ਮਈ ਤੱਕ ਲਾਗੂ ਰਹਿਣਗੇ।
Advertisement
Advertisement