ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵੱਲੋਂ ਈਡੀ ਦੇ ਨੋਟਿਸ ਨੂੰ ਚੁਣੌਤੀ
07:45 AM Oct 10, 2024 IST
Advertisement
ਮੁੰਬਈ: ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੰਬਈ ਦੇ ਜੁਹੂ ਇਲਾਕੇ ਵਿੱਚ ਸਥਿਤ ਆਪਣੀ ਰਿਹਾਇਸ਼ ਅਤੇ ਪੁਣੇ ਵਿੱਚ ਫਾਰਮ ਹਾਊਸ ਖਾਲੀ ਕਰਨ ਦੇ ਅੈਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਨੋਟਿਸ ਨੂੰ ਬੰਬੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੇ ਡਿਵੀਜ਼ਨ ਬੈਂਚ ਨੇ ਅੱਜ ਪਟੀਸ਼ਨਾਂ ’ਤੇ ਸੁਣਵਾਈ ਕੀਤੀ। ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ ਨੂੰ ਤੈਅ ਕੀਤੀ ਹੈ। ਜੋੜੇ ਦੇ ਵਕੀਲ ਪ੍ਰਸ਼ਾਂਤ ਪਾਟਿਲ ਨੇ ਨੋਟਿਸ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। -ਪੀਟੀਆਈ
Advertisement
Advertisement
Advertisement