ਸ਼ਿਵਮ ਕਾਲਜ ਦਾ ਨਤੀਜਾ ਸ਼ਾਨਦਾਰ
04:29 AM May 29, 2025 IST
ਲਹਿਰਾਗਾਗਾ: ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਦੇ ਐੱਮ.ਐੱਡ. ਸੈਸ਼ਨ 2023-25 ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਲਜ ਦੇ ਚੇਅਰਮੈਨ ਅਨਿਲ ਗਰਗ ਨੇ ਕਿਹਾ ਕਿ ਇਹ ਕਾਲਜ ਅਤੇ ਵਿਦਿਆਰਥੀਆਂ ਦੇ ਮਾਪਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸਾਲ ਵੀ ਸਾਰੇ ਵਿਦਿਆਰਥੀ ਬਹੁਤ ਵਧੀਆਂ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਹੁਲ ਗਰਗ, ਪ੍ਰਿੰਸੀਪਲ ਰਮਨਦੀਪ ਕੌਰ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।- ਪੱਤਰ ਪ੍ਰੇਰਕ
Advertisement
Advertisement
Advertisement