ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ
05:56 AM Apr 15, 2025 IST
ਮੁੱਲਾਂਪੁਰ ਗ਼ਰੀਬਦਾਸ: ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੀਤਾ ਫਾਟਵਾਂ ਦੀ ਪ੍ਰਧਾਨਗੀ ਵਿੱਚ ਪਿੰਡ ਪੜੌਲ ’ਚ ਕਿਸਾਨੀ ਮੁੱਦਿਆਂ ਨੂੰ ਲੈ ਕੇ ਵਿਚਾਰਾਂ ਤੇ ਅੱਗੇ ਦੀ ਰਣਨੀਤੀ ਸਬੰਧੀ ਮੀਟਿੰਗ ਕੀਤੀ ਗਈ। ਇਸ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਸ਼ਿਰਕਤ ਕੀਤੀ। ਸਾਗਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਨਵੇਂ ਆਹਦੇਦਾਰਾਂ ਦੀ ਹੋਈ ਚੋਣ ਪੜੌਲ ਵਾਸੀ ਗੁਰਦੀਪ ਸਿੰਘ ਦੀਪਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਮੁਹਾਲੀ ਦਾ ਮੀਤ ਪ੍ਰਧਾਨ ਅਤੇ ਜਸਵੰਤ ਸਿੰਘ ਪੜੌਲ ਨੂੰ ਇਕਾਈ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਦੌਰਾਨ ਗੁਰਿੰਦਰ ਸਿੰਘ, ਸੁਰਿੰਦਰ ਸਿੰਘ, ਬਲਰਾਜ ਸਿੰਘ, ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ ਆਦਿ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪੜੌਲ, ਜੈਂਤੀ ਮਾਜਰੀ, ਨੱਗਲ, ਸ਼ਿੰਗਾਰੀਵਾਲ, ਕਰਤਾਰਪੁਰ, ਮਾਜਰੀ ਬਲਾਕ ਆਦਿ ਖੇਤਰ ਦੇ ਕਿਸਾਨ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement